International

ਇਰਾਕ ‘ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ

ਬਗਦਾਦ : ਇਰਾਕ ਦੀ ਸੰਸਦ ਨੇ ਸ਼ਨੀਵਾਰ ਨੂੰ ਸਮਲਿੰਗੀ ਸਬੰਧਾਂ ਨੂੰ ਅਪਰਾਧੀ ਬਣਾਉਣ ਵਾਲਾ ਬਿੱਲ ਪਾਸ ਕਰ ਦਿੱਤਾ। ਜਣਾਕਾਰੀ ਮੁਤਾਬਕ ਇਰਾਕ ਵਿੱਚ ਹੁਣ ਸਮਲਿੰਗੀ ਸਬੰਧ ਰੱਖਣ ਵਾਲਿਆਂ ਨੂੰ 10-15 ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਨਵੇਂ ਕਾਨੂੰਨ ਮੁਤਾਬਕ ਟਰਾਂਸਜੈਂਡਰ ਲੋਕਾਂ ਨੂੰ 3 ਸਾਲ ਤੱਕ ਦੀ ਜੇਲ ਵੀ ਹੋ ਸਕਦੀ ਹੈ। ਇਸ ਫੈਸਲੇ ਦਾ ਸਮਰਥਨ ਕਰਨ ਵਾਲਿਆਂ ਨੇ ਕਿਹਾ ਹੈ ਕਿ ਨਵੇਂ ਕਾਨੂੰਨ ਰਾਹੀਂ ਉਹ ਦੇਸ਼ ਵਿੱਚ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨਗੇ।ਅਲਜਜ਼ੀਰਾ ਅਨੁਸਾਰ, ਸਮਲਿੰਗੀ ਜਾਂ ਵੇਸਵਾਗਮਨੀ ਨੂੰ ਉਤਸ਼ਾਹਿਤ ਕਰਨ ਵਾਲੇ ਲੋਕਾਂ ਅਤੇ ਲਿੰਗ ਤਬਦੀਲੀ ਦੀਆਂ ਸਰਜਰੀਆਂ ਕਰਨ ਵਾਲੇ ਡਾਕਟਰਾਂ ਨੂੰ ਹੁਣ ਇਰਾਕ ਵਿੱਚ ਜੇਲ੍ਹ ਭੇਜਿਆ ਜਾਵੇਗਾ। ਇਸ ਤੋਂ ਇਲਾਵਾ, ਜਾਣ-ਬੁੱਝ ਕੇ ਔਰਤਾਂ ਵਰਗਾ ਵਿਵਹਾਰ ਕਰਨ ਵਾਲੇ ਅਤੇ ਪਤਨੀ ਦੀ ਅਦਲਾ-ਬਦਲੀ ਕਰਨ ਵਾਲੇ ਮਰਦਾਂ ਨੂੰ ਵੀ ਨਵੇਂ ਕਾਨੂੰਨ ਤਹਿਤ ਜੇਲ੍ਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਮਲਿੰਗੀ ਸਬੰਧਾਂ ਨੂੰ ਬੜ੍ਹਾਵਾ ਦੇਣ ਵਾਲੇ ਲੋਕਾਂ ਲਈ 7 ਸਾਲ ਦੀ ਕੈਦ ਦੀ ਵਿਵਸਥਾ ਹੈ। ਦਰਅਸਲ, ਇਰਾਕ ਵਿੱਚ 1980 ਵਿੱਚ ਵੇਸਵਾਗਮਨੀ ਕਾਨੂੰਨ ਨੂੰ ਬਦਲਿਆ ਗਿਆ ਸੀ ਅਤੇ ਸਮਲਿੰਗੀ ਸਬੰਧਾਂ ਲਈ ਮੌਤ ਦੀ ਸਜ਼ਾ ਨੂੰ ਇਸ ਵਿੱਚ ਜੋੜਿਆ ਗਿਆ ਸੀ। ਇਸ ਫੈਸਲੇ ਦਾ ਅਮਰੀਕਾ ਸਮੇਤ ਕਈ ਪੱਛਮੀ ਦੇਸ਼ਾਂ ਨੇ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਇਸ ‘ਚ ਫਿਰ ਤੋਂ ਬਦਲਾਅ ਕੀਤੇ ਗਏ ਹਨ।

Show More

Related Articles

Leave a Reply

Your email address will not be published. Required fields are marked *

Close