National

ਪਤੰਜਲੀ ਦੇ 14 ਉਤਪਾਦਾਂ ਨੂੰ ਬਣਾਉਣ ਦਾ ਲਾਇਸੈਂਸ ਰੱਦ

ਯੋਗਗੁਰੂ ਰਾਮਦੇਵ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਸੁਪਰੀਮ ਕੋਰਟ ਦੀ ਸਖ਼ਤ ਫਟਕਾਰ ਤੋਂ ਬਾਅਦ ਉੱਤਰਾਖੰਡ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਨੇ ਬਾਬਾ ਰਾਮਦੇਵ ਦੀ ਦਿਵਿਆ ਫਾਰਮੇਸੀ ਅਤੇ ਪਤੰਜਲੀ ਆਯੁਰਵੇਦ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ ਇਸ ਦੇ ਨਾਲ ਹੀ ਬਾਬਾ ਰਾਮਦੇਵ ਦੀ ਇੱਕ ਹੋਰ ਕੰਪਨੀ ਪਤੰਜਲੀ ਫੂਡਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਰਾਜ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਨੇ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੀਆਂ 14 ਦਵਾਈਆਂ ਅਤੇ ਉਤਪਾਦਾਂ ਦੇ ਨਿਰਮਾਣ ਲਾਇਸੈਂਸਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਸਖ਼ਤ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।

Show More

Related Articles

Leave a Reply

Your email address will not be published. Required fields are marked *

Close