Punjab

ਮੂਸੇਵਾਲਾ ਦੇ ਪਿਤਾ ਨਾਲ ਕਾਂਗਰਸੀ ਨੇਤਾਵਾਂ ਨੇ ਕੀਤੀ ਮੁਲਾਕਾਤ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦੇਰ ਸ਼ਾਮ ਉਨ੍ਹਾਂ ਦੇ ਘਰ ਪੁੱਜੇ। ਬਾਜਵਾ ਨੇ ਬਲਕੌਰ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਬਾਜਵਾ ਬਲਕੌਰ ਸਿੰਘ ਨੂੰ ਮਨਾਉਣ ਲਈ ਉਸ ਦੇ ਘਰ ਪਹੁੰਚੇ ਹਨ।

ਦੱਸ ਦਈਏ ਕਿ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਕਾਂਗਰਸ ਨੇ ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੰਘ ਨੂੰ ਟਿਕਟ ਦਿੱਤੀ ਹੈ। ਜਿਸ ਕਾਰਨ ਇਹ ਚਰਚਾ ਚੱਲ ਰਹੀ ਸੀ ਕਿ ਬਲਕੌਰ ਸਿੰਘ ਬਠਿੰਡਾ ਤੋਂ ਚੋਣ ਲੜ ਸਕਦੇ ਹਨ।

ਮੀਟਿੰਗ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਨੇ ਬਲਕੌਰ ਸਿੰਘ ਨਾਲ ਪਹਿਲਾਂ ਗੱਲ ਕੀਤੀ ਸੀ। ਬਲਕੌਰ ਸਿੰਘ ਨੇ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਕਤ ਟਿਕਟ ਕਿਸੇ ਹੋਰ ਉਮੀਦਵਾਰ ਨੂੰ ਦਿੱਤੀ ਗਈ। ਸਾਡੀ ਪਾਰਟੀ ਵੀ ਚਾਹੁੰਦੀ ਸੀ ਕਿ ਬਲਕੌਰ ਸਿੰਘ ਬਠਿੰਡਾ ਤੋਂ ਚੋਣ ਲੜਨ ਪਰ ਬਲਕੌਰ ਸਿੰਘ ਨੇ ਆਪ ਹੀ ਟਿਕਟ ਲੈਣ ਤੋਂ ਇਨਕਾਰ ਕਰ ਦਿੱਤਾ।

Show More

Related Articles

Leave a Reply

Your email address will not be published. Required fields are marked *

Close