National

ਕੋਵੀਸ਼ੀਲਡ ਲੈਣ ਵਾਲੇ ਪੂਰੀ ਤਰ੍ਹਾਂ ਸੁਰੱਖਿਅਤ

ਕੋਵੀਸ਼ੀਲਡ ਬਣਾਉਣ ਵਾਲੀ ਕੰਪਨੀ ਲੰਡਨ ਦੀ ਐਸਟ੍ਰਾਜੇਨੇਕਾ ਦੇ ਬਿਆਨ ਤੋਂ ਬਾਅਦ ਭਾਰਤ ’ਚ ਵੀ ਵਿਵਾਦਾਂ ਦਾ ਪਿਟਾਰਾ ਖੁੱਲ੍ਹ ਗਿਆ ਹੈ ਅਤੇ ਇੰਟਰਨੈੱਟ ਮੀਡੀਆ ’ਤੇ ਇਹ ਚਰਚਾ ਤੇਜ਼ ਹੋ ਗਈ ਹੈ ਕਿ ਕੋਵੀਸ਼ੀਲਡ ਵੈਕਸੀਨ ਲੈਣ ਵਾਲੇ ਖ਼ਤਰੇ ’ਚ ਹਨ। ਜਦਕਿ ਵਿਗਿਆਨੀਆਂ ਦਾ ਮੰਨਣਾ ਹੈ ਕਿ ਕੋਵਿਡ ਦੀ ਵੈਕਸੀਨ ਕੋਵੀਸ਼ੀਲਡ ਲੈਣ ਵਾਲੇ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ।

ICMR ਦੇ ਸਾਬਕਾ ਡਾਇਰੈਕਟਰ ਜਨਰਲ ਡਾ. ਬਲਰਾਮ ਭਾਰਗਵ ਨੇ ਕੋਵੀਸ਼ੀਲਡ ਵੈਕਸੀਨ ਲੈਣ ਵਾਲਿਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਦਾ ਸਾਈਡ ਇਫੈਕਟ ਕੁਝ ਕੁ ਮਾਮਲਿਆਂ ’ਚ ਵੈਕਸੀਨ ਲੈਣ ਤੋਂ ਵੱਧ ਤੋਂ ਵੱਧ ਤਿੰਨ ਜਾਂ ਚਾਰ ਹਫ਼ਤਿਆਂ ਤੱਕ ਹੀ ਹੋ ਸਕਦਾ ਹੈ। ਜਦਕਿ ਭਾਰਤ ਵਿਚ ਵੈਕਸੀਨ ਦੋ-ਢਾਈ ਸਾਲ ਪਹਿਲਾਂ ਲੱਗ ਚੁੱਕੀ ਹੈ।

 

Show More

Related Articles

Leave a Reply

Your email address will not be published. Required fields are marked *

Close