EntertainmentPunjab

ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ ‘ਸ਼ਿੰਦਾ-ਸ਼ਿੰਦਾ ਨੋ ਪਾਪਾ’

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ ‘ਸ਼ਿੰਦਾ-ਸ਼ਿੰਦਾ ਨੋ ਪਾਪਾ’ 10 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜੋ ਕਿ ਪਿਉ ਪੁੱਤ ਦੀਆਂ ਦਿਲਚਸਪ ਸ਼ਰਾਰਤੀ ਘਟਨਾਵਾਂ ‘ਤੇ ਅਧਾਰਤ ਹੈ। ਜਿਸ ਵਿਚ ਗਿੱਪੀ ਗਰੇਵਾਲ ਅਤੇ ਉਸਦਾ ਬੇਟਾ ਸ਼ਿੰਦਾ ਗਰੇਵਾਲ ਮੁੱਖ ਕਿਰਦਾਰਾਂ ਵਿੱਚ ਨਜ਼ਰ ਆਉਣਗੇ।ਸ਼ਿੰਦਾ ਨੇ ਛੋਟੀ ਉਮਰ ਤੋਂ ਹੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਣਾ ਸ਼ੂਰੁ ਕਰ ਦਿੱਤਾ ਹੈ। ਉਸ ਦੇ ਕਿਊਟਨੇਸ ਨੂੰ ਫੈਨਜ਼ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।ਫ਼ਿਲਮ ਦੀ ਕਹਾਣੀ ਸ਼ਿੰਦਾ ਦੀ ਹੈ, ਜੋ ਇੱਕ ਸ਼ਰਾਰਤੀ ਬੱਚਾ ਹੈ ਅਤੇ ਆਪਣੇ ਪਿਤਾ ਦਾ ਜੀਵਨ ਮੁਸ਼ਕਿਲ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡਦਾ। ਇਹ ਫ਼ਿਲਮ ਸ਼ਰਾਰਤੀ ਬੱਚਿਆਂ ਦੁਆਲੇ ਘੁੰਮਦੀ ਹੈ ਜੋ ਕਈ ਵਾਰ ਭਰੀ ਮਹਿਫ਼ਲ ਵਿਚ ਆਪਣੀਆਂ ਅਜ਼ੀਬ ਹਰਕਤਾਂ ਨਾਲ ਮਾਹੌਲ ਨੂੰ ਹਾਸੇ ਦਾ ਤਮਾਸ਼ਾ ਬਣਾ ਦਿੰਦੇ ਹਨ।ਪਿਓ-ਪੁੱਤ ਦੀ ਜੋੜੀ ਪਹਿਲੀ ਵਾਰ ਵੱਡੇ ਪਰਦੇ ’ਤੇ ਆਪਣੀ ਨੋਕ-ਝੋਕ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਨ ਲਈ ਤਿਆਰ ਹੈ। ਇਸ ਫਿਲਮ ਵਿੱਚ ਪਿਓ-ਪੁੱਤ ਦੀ ਮਜ਼ੇਦਾਰ ਜੁਗਲਬੰਦੀ ਨੂੰ ਦੇਸੀ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ ਹੈ।‘ਬਿੱਗ ਬੌਸ ਸੀਜ਼ਨ-11’ ਦੀ ਮੁਕਾਬਲੇਬਾਜ਼ ਹਿਨਾ ਦੀ ਇਹ ਪਹਿਲੀ ਪੰਜਾਬੀ ਫਿਲਮ ਹੈ।ਇਸ ਫ਼ਿਲਮ ‘ਚ ਹਿਨਾ ਖ਼ਾਨ ਸ਼ਿੰਦਾ ਦੀ ਮਾਂ ਦੇ ਕਿਰਦਾਰ ‘ਚ ਨਜ਼ਰ ਆ ਰਹੀ ਹੈ।ਇਸ ਫ਼ਿਲਮ ਦੀ ਕਹਾਣੀ, ਡਾਇਲਾਗ ਅਤੇ ਸਕਰੀਨਪਲੇਅ ਨਰੇਸ਼ ਕਥੂਰੀਆ ਨੇ ਲਿਿਖਆ ਹੈ। ਫ਼ਿਲਮ ਅਮਰਪ੍ਰੀਤ ਜੀ. ਐੱਸ. ਛਾਬੜਾ ਦੇ ਨਿਰਦੇਸ਼ਨ ਹੇਠ ਬਣੀ ਹੈ ਅਤੇ ਫ਼ਿਲਮ ਦੇ ਨਿਰਮਾਤਾ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ, ਬਿਕਰਮ ਮਹਿਰਾ ਅਤੇ ਸ਼ਿਧਾਰਤ ਆਨੰਦ ਕੁਮਾਰ ਹਨ। ਹੰਬਲ ਮੋਸ਼ਨ ਪਿਕਚਰਜ਼ ਅਤੇ ਸਾਰੇਗਾਮਾ ਦੀ ਪੇਸ਼ਕਸ ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ, ਹੀਨਾ ਖ਼ਾਨ ਅਤੇ ਸ਼ਿੰਦਾ ਗਰੇਵਾਲ ਤੋਂ ਇਲਾਵਾ ਗਿੱਪੀ ਗਰੇਵਾਲ, ਸ਼ਿੰਦਾ ਗਰੇਵਾਲ, ਹਿਨਾ ਖ਼ਾਨ, ਪ੍ਰਿੰਸ ਕੰਵਲਜੀਤ ਸਿੰਘ, ਜਸਵਿੰਦਰ ਭੱਲਾ, ਨਿਰਮਲ ਰਿਸ਼ੀ, ਗੁਰੀ ਘੁੰਮਣ, ਰਘਵੀਰ ਬੋਲੀ, ਹਰਦੀਪ ਗਿੱਲ, ਸੀਮਾ ਕੌਸ਼ਲ, ਹਰਿੰਦਰ ਭੁੱਲਰ ਅਤੇ ਏਕੋਮ ਗਰੇਵਾਲ ਆਦਿ ਨੇ ਅਹਿਮ ਕਿਰਦਾਰ ਨਿਭਾਏ ਹਨ।‘ਸ਼ਿੰਦਾ ਸ਼ਿੰਦਾ ਨੋ ਪਾਪਾ’ 10 ਮਈ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ। ਜਿਸ ਨੂੰ ਵੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ ਤੇ ਬੜੀ ਹੀ ਬੇਸਬਰੀ ਨਾਲ ਇਸ ਫਿਲਮ ਦੀ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।

Show More

Related Articles

Leave a Reply

Your email address will not be published. Required fields are marked *

Close