Punjab
ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਟਿਕਟ
ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਆਪਣੀਆਂ ਸਾਰੀਆਂ 13 ਸੀਟਾਂ ਲਈ ਉਮੀਦਵੈਰ ਐਲਾਨ ਦਿੱਤੇ ਹਨ। ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ ਹਨ।
ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ ਨੂੰ ਪੰਜਾਬ ਆਏਗੀ। ਉਹ ਪੰਜਾਬ ਦੀਆਂ ਸਾਰੀਆਂ 13 ਤੇ ਚੰਡੀਗੜ੍ਹ ਦੀ ਇਕ ਸੀਟ ‘ਤੇ ਉਮੀਦਵਾਰਾਂ ਲਈ ਪ੍ਰਚਾਰ ਕਰੇਗੀ। ਪਾਰਟੀ ਵੱਲੋਂ ਨਵਾਂਸ਼ਹਿਰ ਵਿਚ ਰੈਲੀ ਦਾ ਆਯੋਜਨ ਕੀਤਾ ਜਾਵੇਗਾ।