International

ਮੈਕਸੀਕੋ ‘ਚ ਵਿਦੇਸ਼ੀ ਨਾਗਰਿਕਾਂ ਦਾ ਕਤਲ, ਖੂਹ ‘ਚੋਂ ਮਿਲੀਆਂ ਤਿੰਨ ਲਾਸ਼ਾਂ

ਮੈਕਸੀਕੋ ਦੇ ਬਾਜਾ ਪ੍ਰਾਇਦੀਪ ‘ਚ ਸਰਫਿੰਗ ਕਰਨ ਗਏ ਤਿੰਨ ਲੋਕਾਂ ਦੀਆਂ ਲਾਸ਼ਾਂ ਇਕ ਖੂਹ ‘ਚੋਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਕਰ ਲਈ ਹੈ। ਇਨ੍ਹਾਂ ਵਿੱਚ ਦੋ ਆਸਟ੍ਰੇਲੀਆਈ ਨਾਗਰਿਕ ਅਤੇ ਇੱਕ ਅਮਰੀਕੀ ਵਿਅਕਤੀ ਸੀ। ਮੈਕਸੀਕੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰੇ ਪਿਛਲੇ ਹਫ਼ਤੇ ਤੋਂ ਲਾਪਤਾ ਸਨ। ਇਨ੍ਹਾਂ ‘ਚੋਂ ਦੋ ਦੇ ਸਿਰ ‘ਤੇ ਗੋਲੀਆਂ ਦੇ ਨਿਸ਼ਾਨ ਸਨ ਅਤੇ ਤੀਜੇ ਵਿਅਕਤੀ ਦੀ ਮੌਤ ਕਿਵੇਂ ਹੋਈ ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਤੀਜੇ ਵਿਅਕਤੀ ਦੀ ਮੌਤ ਖੂਹ ‘ਚ ਡਿੱਗਣ ਕਾਰਨ ਹੋਈ ਹੈ।
ਬਾਜਾ ਕੈਲੀਫੋਰਨੀਆ ਦੀ ਅਟਾਰਨੀ ਜਨਰਲ ਮਾਰੀਆ ਏਲੇਨਾ ਐਂਡਰੇਡ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅਮਰੀਕੀ ਜੈਕ ਕਾਰਟਰ ਰਾਡ ਅਤੇ ਆਸਟ੍ਰੇਲੀਅਨ ਜੈਕ ਅਤੇ ਕੈਲਮ, ਜੋ ਭਰਾ ਸਨ, ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਰਿਸ਼ਤੇਦਾਰਾਂ ਨੇ ਕਰੀਬ 50 ਫੁੱਟ (15 ਮੀਟਰ) ਡੂੰਘੇ ਖੂਹ ਵਿੱਚੋਂ ਲਾਸ਼ਾਂ ਬਰਾਮਦ ਕੀਤੀਆਂ ਅਤੇ ਉਨ੍ਹਾਂ ਨੂੰ ਆਪਣੇ ਰਿਸ਼ਤੇਦਾਰ ਵਜੋਂ ਪਛਾਣਿਆ। ਇਸ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰ ਬੇਹੱਦ ਪ੍ਰੇਸ਼ਾਨ ਹਨ।
ਬਾਜਾ ਕੈਲੀਫੋਰਨੀਆ ਦੀ ਅਟਾਰਨੀ ਜਨਰਲ ਮਾਰੀਆ ਏਲੇਨਾ ਐਂਡਰੇਡ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਜਾਰੀ ਰੱਖੀ ਜਾਵੇਗੀ। ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਸਜ਼ਾ ਵੀ ਦਿੱਤੀ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close