National

ਕੈਨੇਡਾ ਕੱਟੜਪੰਥੀਆਂ ਨੁੂੰ ਪਨਾਹ ਦੇਣੀ ਬੰਦ ਕਰੇ : ਭਾਰਤ

ਨਵੀਂ ਦਿੱਲੀ : ਕੈਨੇਡਾ ਵਿੱਚ ਚੱਲ ਰਹੇ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤ ਨੇ ਇੱਕ ਵਾਰ ਫਿਰ ਟਰੂਡੋ ਸਰਕਾਰ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਕੱਟੜਪੰਥੀ ਲੋਕਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ। ਕੈਨੇਡਾ ਇੱਕ ਲੋਕਤੰਤਰੀ ਦੇਸ਼ ਹੈ ਅਤੇ ਉਹ ਹਿੰਸਾ ਦਾ ਜਸ਼ਨ ਮਨਾਉਣ ਦੀ ਇਜਾਜ਼ਤ ਕਿਵੇਂ ਦੇ ਸਕਦਾ ਹੈ। ਜੈਸਵਾਲ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਅਸੀਂ ਕਈ ਵਾਰ ਕੈਨੇਡਾ ਕੋਲ ਭਾਰਤੀ ਨੇਤਾਵਾਂ ਖਿਲਾਫ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਪਿੱਛੇ ਹਿੰਸਕ ਸੋਚ ਦਾ ਮੁੱਦਾ ਉਠਾਇਆ ਹੈ। ਪਿਛਲੇ ਸਾਲ ਹੀ ਬਰੈਂਪਟਨ ਸ਼ਹਿਰ ਵਿੱਚ ਇੰਦਰਾ ਗਾਂਧੀ ਦੇ ਕਤਲ ਦੀ ਝਾਕੀ ਕੱਢੀ ਗਈ ਸੀ। ਇਸ ਵਿੱਚ ਦੋ ਸਿੱਖ ਬੰਦੂਕਧਾਰੀਆਂ ਨੂੰ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਗੋਲੀ ਮਾਰਦੇ ਦਿਖਾਇਆ ਗਿਆ ਸੀ।

Show More

Related Articles

Leave a Reply

Your email address will not be published. Required fields are marked *

Close