Punjab

ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀਆਂ ਵਧੀਆਂ ਮੁਸ਼ਕਲਾਂ, ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ

ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਵੀ.ਆਰ.ਐਸ. ਦੀ ਅਰਜ਼ੀ ਕੇਂਦਰ ਤੋਂ ਮਨਜ਼ੂਰ ਕਰਵਾ ਕੇ ਭਾਜਪਾ ਦੀ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਸਰਕਾਰ ਇਸ ਮਾਮਲੇ ਵਿੱਚ ਜਲਦੀ ਹੀ ਕੇਂਦਰ ਨੂੰ ਪੱਤਰ ਲਿਖੇਗੀ। ਪੰਜਾਬ ਸਰਕਾਰ ਨੇ ਨੋਟਿਸ ਪੀਰੀਅਡ ਨੂੰ ਆਧਾਰ ਬਣਾਇਆ ਹੈ।
ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਰਿਟਾਇਰਡ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ। ‘ਆਪ’ ਸਰਕਾਰ ਦੇ ਅਧਿਕਾਰੀਆਂ ‘ਤੇ ਵੀਆਰਐਸ ਲੈਣ ਲਈ ਝੂਠੇ ਆਧਾਰ ਦੇਣ ਦੇ ਦੋਸ਼ ਵੀ ਲੱਗੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਆਸੀ ਸਰਗਰਮੀਆਂ ਵਿਚ ਰੁੱਝੀ ਹੋਈ ਸੀ।
ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਸੋਨਲ ਵਿਭਾਗ ਮੁਤਾਬਕ ਉਨ੍ਹਾਂ ਦਾ ਨੌਕਰੀ ਛੱਡਣ ਦਾ ਤਿੰਨ ਮਹੀਨੇ ਦਾ ਨੋਟਿਸ ਪੀਰੀਅਡ ਮੁਆਫ਼ ਨਹੀਂ ਕੀਤਾ ਗਿਆ ਹੈ।
ਪੰਜਾਬ ਦੀ ‘ਆਪ’ ਸਰਕਾਰ ਨੇ ਪਰਮਪਾਲ ਕੌਰ ਦੀ ਵੀ.ਆਰ.ਐਸ. ਨੂੰ ਨੌਕਰੀ ਤੋਂ ਮਨਜ਼ੂਰੀ ਲਈ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ। ਉਨ੍ਹਾਂ ‘ਤੇ ‘ਅਣਅਧਿਕਾਰਤ’ ਤਰੀਕੇ ਨਾਲ ਐਮਡੀ ਦੇ ਅਹੁਦੇ ਦਾ ਚਾਰਜ ਸੰਭਾਲਣ ਦਾ ਵੀ ਦੋਸ਼ ਹਨ। ਪਰਮਪਾਲ ਕੌਰ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪ੍ਰੈਲ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਭਾਜਪਾ ਨੇ ਦਾਅਵਾ ਕੀਤਾ ਸੀ ਕਿ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ 10 ਅਪ੍ਰੈਲ ਨੂੰ ਭਾਰਤ ਸਰਕਾਰ ਦੇ ਪਰਸੋਨਲ ਐਂਡ ਟਰੇਨਿੰਗ ਵਿਭਾਗ (ਡੀਓਪੀਡੀ) ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।

Show More

Related Articles

Leave a Reply

Your email address will not be published. Required fields are marked *

Close