National

ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਦਿੱਤਾ ਅਸਤੀਫ਼ਾ

ਬੀਤੇ ਦਿਨੀਂ ਸੈਮ ਪਿਤਰੋਦਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿੱਚ ਉਹ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਵਿਵਾਦਪੂਰਨ ਤੁਲਨਾ ਕਰਦੇ ਨਜ਼ਰ ਆ ਰਹੇ ਸਨ। ਇਸ ਵੀਡੀਓ ਵਿੱਚ ਸੈਮ ਪਿਤਰੋਦਾ ਕਹਿੰਦੇ ਹਨ ਕਿ ਭਾਰਤ ਇੱਕ ਬਹੁਤ ਹੀ ਵੰਨ-ਸੁਵੰਨਤਾ ਵਾਲਾ ਦੇਸ਼ ਹੈ, ਜਿੱਥੇ ਪੂਰਬੀ ਭਾਰਤ ਵਿੱਚ ਰਹਿਣ ਵਾਲੇ ਲੋਕ ਚੀਨੀਆਂ ਵਰਗੇ ਹਨ, ਪੱਛਮ ਵਿੱਚ ਰਹਿਣ ਵਾਲੇ ਲੋਕ ਅਰਬ ਵਰਗੇ ਹਨ, ਉੱਤਰੀ ਭਾਰਤ ਵਿੱਚ ਰਹਿਣ ਵਾਲੇ ਗੋਰੇ ਅਤੇ ਅਫ਼ਰੀਕੀ ਲੋਕਾਂ ਵਰਗੇ ਹਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਕਾਂਗਰਸ ਪ੍ਰਧਾਨ ਨੇ ਸਵੀਕਾਰ ਵੀ ਕਰ ਲਿਆ ਹੈ। ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦਿੱਤੀ ਹੈ। ਇਸ ਸਬੰਧੀ ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਪੋਸਟ ਵੀ ਸ਼ੇਅਰ ਕੀਤੀ ਹੈ।

Show More

Related Articles

Leave a Reply

Your email address will not be published. Required fields are marked *

Close