International

ਢਾਈ ਕਰੋੜ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ’ਚੋਂ ਕੱਢ ਸਕਦੇ ਨੇ ਟਰੰਪ

ਡੌਨਲਡ ਟਰੰਪ ਦੇ ਸੱਤਾ ਵਿਚ ਆਉਣ ’ਤੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਕੁਵਖਤੀ ਆ ਸਕਦੀ ਹੈ ਅਤੇ ਲੱਖਾਂ ਦੀ ਗਿਣਤੀ ਵਿਚ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਅਮਰੀਕਾ ਚੋਣਾਂ ਵਿਚ ਰਿਪਬਲਿਕਨ ਪਾਰਟੀ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਨ ਲਈ ਯਤਨਸ਼ੀਲ ਫਲੋਰੀਡਾ ਤੋਂ ਸੈਨੇਟ ਮੈਂਬਰ ਮਾਰਕੋ ਰੂਬੀਓ ਨੇ ਕਿਹਾ ਕਿ ਸਾਡਾ ਮੁਲਕ ਗੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਢਾਈ ਜਾਂ ਤਿੰਨ ਕਰੋੜ ਪ੍ਰਵਾਸੀਆਂ ਨੂੰ ਜਜ਼ਬ ਨਹੀਂ ਕਰ ਸਕਦਾ। ‘ਡੇਲੀ ਮੇਲ’ ਦੀ ਰਿਪੋਰਟ ਮੁਤਾਬਕ ਮਾਰਕੋ ਰੂਬੀਓ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਉਹ 2024 ਦੀਆਂ ਚੋਣਾਂ ਦੇ ਨਤੀਜੇ ਪ੍ਰਵਾਨ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੀ ਵਾਪਰਦਾ ਹੈ? ਪਰ ਜੇ ਚੋਣਾਂ ਨਿਰਪੱਖ ਨਾ ਹੋਈਆਂ ਤਾਂ ਇਸ ਦਾ ਵਿਰੋਧ ਕਰਨਾ ਹੋਵੇਗਾ।

Show More

Related Articles

Leave a Reply

Your email address will not be published. Required fields are marked *

Close