Punjab
ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
ਫ਼ਰੀਦਕੋਟ, ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। ਸਿੱਟ ਮੈਂਬਰ ਕੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਰੋਹਤਕ ਦੀ ਸੁਨਾਰਿਆ ਜੇਲ੍ਹ ਜਾ ਕੇ ਡੇਰਾ ਮੁਖੀ ਤੋ ਪੁੱਛਗਿੱਛ ਕੀਤੀ ਜਾਵੇਗੀ।