Punjab
ਰੰਗਲਾ ਪੰਜਾਬ ਬਣਾਵਾਂਗੇ, ਲੋਕਾਂ ਦੇ ਹਰ ਮਸਲੇ ਦਾ ਹੱਲ ਹੋਵੇਗਾ: ਭਗਵੰਤ ਮਾਨ
ਪੰਜਾਬ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ ਜਵਾਬ ਦੇਣ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਉਨ੍ਹਾਂ ਸਾਰੇ ਮੁੱਦਿਆਂ ਨੂੰ ਪੂਰਾ ਕਰੇਗੀ ਜੋ ਲੋਕਾਂ ਨੇ ਸਾਡੇ ਸਾਹਮਣੇ ਰੱਖੇ ਹਨ।
ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਪੰਜਾਬ ਵਿੱਚ ਚੰਗੀ ਸ਼ੁਰੂਆਤ ਹੋਈ ਹੈ, ਨਾ ਤਾਂ ਭ੍ਰਿਸ਼ਟਾਚਾਰ ਕਰਨ ਵਾਲੇ ਬਖਸ਼ੇ ਜਾਣਗੇ ਤੇ ਨਾ ਹੀ ਭ੍ਰਿਸ਼ਟਾਚਾਰ ਕਰਵਾਉਣ ਵਾਲੇ। ਅਸੀਂ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਵੱਡਾ ਕਦਮ ਚੁੱਕਿਆ ਹੈ।
ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕਰਨਾ ਸ਼ੁਰੂ ਕਰ ਦਿੱਤਾ, ਜਿਸ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਲੋਕਾਂ ਨੂੰ ਸੁਣਨ ਦੀ ਆਦਤ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ, ਸਾਨੂੰ ਆਪਣਾ ਕੰਮ ਕਰਨ ਦਿਓ, ਤੁਸੀਂ ਆਪਣ ਕੰਮ ਕਰੋ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਪਣੀ ਹੀ ਸਰਕਾਰ ਦੇ ਮੰਤਰੀ ਖਿਲਾਫ ਕਾਰਵਾਈ ਕੀਤੀ ਹੈ।