National

ਖੇਡ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਕੋਚ ‘ਤੇ ਹਰਿਆਣਾ ਸਰਕਾਰ ਨੇ ਕੀਤਾ ਸਸਪੈਂਡ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ‘ਤੇ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮੰਤਰੀ ਖਿਲਾਫ਼ ਆਵਾਜ਼ ਚੁੱਕਣ ਕਾਰਨ ਜੂਨੀਅਰ ਮਹਿਲਾ ਕੋਚ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮ ਖੇਡ ਵਿਭਾਗ ਦੇ ਡਾਇਰੈਕਟਰ ਯਸ਼ੇਂਦਰ ਸਿੰਘ ਨੇ ਜਾਰੀ ਕੀਤੇ ਹਨ।

ਮਹਿਲਾ ਕੋਚ ਨੇ ਦੋਸ਼ ਲਾਇਆ ਕਿ ਉਸ ‘ਤੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਹ ਮਿਲਣਾ ਨਹੀਂ ਚਾਹੁੰਦੀ ਸੀ, ਇਸ ਲਈ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮਹਿਲਾ ਕੋਚ ਨੇ ਕਿਹਾ ਕਿ ਮੁਅੱਤਲੀ ਦੇ ਹੁਕਮ ਦੀ ਕਾਪੀ ਸੋਮਵਾਰ ਸ਼ਾਮ ਨੂੰ ਮਿਲੀ। ਪੱਤਰ ਪੜ੍ਹ ਕੇ ਪਤਾ ਲੱਗਾ ਕਿ ਉਨ੍ਹਾਂ ਦੀ ਮੁਅੱਤਲੀ ਦਾ ਹੁਕਮ 11 ਅਗਸਤ ਨੂੰ ਹੀ ਜਾਰੀ ਕਰ ਦਿੱਤਾ ਗਿਆ ਸੀ। ਜਦੋਂ ਕਿ ਸੋਮਵਾਰ ਨੂੰ ਉਹ ਸਾਰਾ ਦਿਨ ਦਫਤਰ ‘ਚ ਹੀ ਰਹੀ।

 

Show More

Related Articles

Leave a Reply

Your email address will not be published. Required fields are marked *

Close