Canada

ਟਰੱਕਰਜ਼ ਦੇ ਮੁਜ਼ਾਹਰੇ ਨਾਲ ਨਜਿੱਠਣ ਲਈ ਫੌਜ ਭੇਜਣ ਦਾ ਕੋਈ ਇਰਾਦਾ ਨਹੀਂ : ਟਰੂਡੋ

ਅਲਬਰਟਾ (ਦੇਸ ਪੰਜਾਬ ਟਾਈਮਜ਼)- ਓਟਵਾ ਵਿੱਚ ਚੱਲ ਰਹੇ ਟਰੱਕਰਜ਼ ਦੇ ਮੁਜ਼ਾਹਰੇ ਨਾਲ ਸਿੱਝਣ ਲਈ ਫੌਜ ਤਾਇਨਾਤ ਕਰਨ ਦੀਆਂ ਮਿਲ ਰਹੀਆਂ ਰਿਪੋਰਟਾਂ ਨੂੰ ਖਾਰਜ ਕਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਅਜਿਹਾ ਨਹੀਂ ਹੋ ਸਕਦਾ। ਉਨ੍ਹਾਂ ਆਖਿਆ ਕਿ ਫੌਜੀ ਟੁਕੜੀਆਂ ਭੇਜਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ। ਓਟਵਾ ਪੁਲਿਸ ਚੀਫ ਪੀਟਰ ਸਲੋਲੀ ਨੇ ਬੁੱਧਵਾਰ ਨੂੰ ਆਖਿਆ ਸੀ ਕਿ ਇਸ ਸਥਿਤੀ ਨਾਲ ਨਜਿੱਠਣ ਲਈ ਸਾਰੀਆਂ ਸੰਭਾਵਨਾਵਾਂ ਖੁੱਲ੍ਹੀਆਂ ਹਨ ਤੇ ਇਨ੍ਹਾਂ ਵਿੱਚ ਫੌਜ ਸੱਦਣਾ ਵੀ ਸ਼ਾਮਲ ਹੈ। ਵੀਰਵਾਰ ਨੂੰ ਇੱਕ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਕੈਨੇਡੀਅਨ ਧਰਤੀ ਉੱਤੇ ਫੌਜ ਤਾਇਨਾਤ ਕਰਨ ਦੀ ਗੱਲ ਸਾਨੂੰ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਇਸ ਮਾਮਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ।
ਟਰੂਡੋ ਨੇ ਆਖਿਆ ਕਿ ਕਿਸੇ ਵੀ ਕਾਰਨ ਕਰਕੇ ਫੈਡਰਲ ਸਰਕਾਰ ਨੂੰ ਇਸ ਤਰ੍ਹਾਂ ਦੀ ਬੇਨਤੀ ਨਹੀਂ ਕੀਤੀ ਗਈ। ਉਨ੍ਹਾਂ ਆਖਿਆ ਕਿ ਓਟਵਾ ਸਿਟੀ ਜਾਂ ਓਨਟਾਰੀਓ ਵੱਲੋਂ ਇਸ ਤਰ੍ਹਾਂ ਦੇ ਸਹਿਯੋਗ ਦੀ ਬੇਨਤੀ ਉੱਤੇ ਵਿਚਾਰ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close