DES PANJAB Des punjab E-paper
Editor-in-chief :Braham P.S Luddu, ph. 403-293-9393
ਸਸਕੈਚਵਨ ਵਿੱਚ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼
Date : 2017-12-14 PM 12:20:12 | views (387)

 ਕੈਨੇਡਾ ਦੇ ਸੂਬੇ ਸਸਕੈਚਵਨ ਦੇ ਉਤਰੀ ਇਲਾਕੇ ਵਿੱਚ ਇਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਜਹਾਜ਼ ਵਿੱਚ 25 ਵਿਅਕਤੀ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਕਈ ਵਿਅਕਤੀ ਜ਼ਖਮੀ ਹੋਏ ਹਨ। ਹਾਲਾਂਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲੀਸ ਮੁਤਾਬਕ ਫੌਂਡ-ਡੌ-ਲੈਕ ਹਵਾਈ ਅੱਡੇ ਤੋਂ ਤਕਰੀਬਨ 6.15 ਵਜੇ ਉਡਾਣ ਭਰਨ ਦੇ ਥੋੜ੍ਹੀ ਦੇਰ ਬਾਅਦ ਹੀ ਇਹ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਅਧਿਕਾਰੀਆਂ ਦੱਸਿਆ ਕਿ ਹਾਦਸੇ ਵਿੱਚ ਕਈ ਲੋਕ ਜਖਮੀ ਹੋਏ ਹਨ । ਕੁੱਝ ਲੋਕਾਂ ਨੂੰ ਗੰਭੀਰ ਸੱਟਾਂ ਆਈਆਂ ਹਨ, ਜਿਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ। ਖੁਸ਼ਕਿਸਮਤੀ ਨਾਲ ਜਦੋਂ ਇਹ ਜਹਾਜ਼ ਦੁਰਘਟਨਾ ਦਾ ਸ਼ਿਕਾਰ ਹੋਇਆ ਤਾਂ ਇਸ 'ਚ ਕੋਈ ਵਿਸਫੋਟ ਨਹੀਂ ਹੋਇਆ ਅਤੇ ਨਹੀਂ ਹੀ ਅੱਗ ਲੱਗੀ  ਜਿਸ ਨਾਲ ਸਾਰੇ ਮੁਸਾਫ਼ਰਾਂ ਨੂੰ ਬਚਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

 

 

 

 


Tags :


Des punjab
Shane e punjab
Des punjab