DES PANJAB Des punjab E-paper
Editor-in-chief :Braham P.S Luddu, ph. 403-293-9393
ਇਜ਼ਰਾਇਲ-ਫਿਲਸਤੀਨ ਮੁੱਦੇ 'ਤੇ ਜਗਮੀਤ ਸਿੰਘ ਨੇ ਕੀਤਾ ਟਵੀਟ
Date : 2018-05-15 PM 12:54:29 | views (352)
ਅਮਰੀਕਾ ਵਲੋਂ ਯੇਰੂਸ਼ਲਮ 'ਚ ਖੋਲ੍ਹੇ ਗਏ ਆਪਣੇ ਦੂਤਘਰ ਖੋਲ੍ਹ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਵਿਵਾਦ ਛਿੜਿਆ ਹੋਇਆ ਹੈ। ਹਾਲਾਂਕਿ ਇਜ਼ਰਾਇਲ ਨੇ ਅਮਰੀਕਾ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਫਿਲਸਤੀਨੀ ਲੋਕਾਂ ਵਲੋਂ ਇਸ ਫੈਸਲੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਗਾਜਾ ਸਰਹੱਦ 'ਤੇ ਹੋਈ ਹਿੰਸਾ 'ਚ 58 ਫਿਲਸਤੀਨੀ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਲਗਭਗ 2000 ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ। ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਸ਼ੋਸ਼ਲ ਮੀਡੀਆਂ ਰਾਹੀਂ ਇਸ ਘਟਨਾ 'ਤੇ ਗਹਿਰਾ ਦੁੱਖ ਪ੍ਰਗਟਾਇਆ ਹੈ।  ਜਗਮੀਤ ਨੇ ਕਿਹਾ ਕਿ ਇਜ਼ਰਾਇਲ ਦੀ ਫੌਜ ਵਲੋਂ ਨਿਹੱਥੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚੱਲਾ ਕੇ ਉਨ੍ਹਾਂ ਨੂੰ ਮਾਰ ਦਿੱਤਾ ਜਾਣਾ ਮਨੁੱਖਤਾ ਲਈ ਸ਼ਰਮ ਵਾਲੀ ਗੱਲ ਹੈ। ਇਸ ਮਾਮਲੇ 'ਤੇ ਚੁੱਪ ਬੈਠੀ ਕੈਨੇਡਾ ਦੀ ਸਰਕਾਰ 'ਤੇ ਵੀ ਉਨ੍ਹਾਂ ਤਿੱਖੇ ਵਾਰ ਕੀਤੇ।  ਉਨ੍ਹਾਂ ਕਿਹਾ ਕਿ ਨਿਹੱਥੇ ਲੋਕਾਂ 'ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ ਅਤੇ ਸਾਡੀ ਸਰਕਾਰ ਇਸ ਸਭ ਨੂੰ ਦੇਖ ਰਹੀ ਹੈ। ਉਨ੍ਹਾਂ ਨੇ ਲਿਬਰਲ ਪਾਰਟੀ ਨੂੰ ਵੀ ਇਸ ਮਾਮਲੇ 'ਤੇ ਸਹੀ ਕਦਮ ਚੁੱਕਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੀ ਇਸ ਹਿੰਸਕ ਘਟਨਾ ਦੀ ਨਿੰਦਾ ਕਰਨੀ ਚਾਹੀਦੀ ਹੈ। 
 

Tags :


Des punjab
Shane e punjab
Des punjab