DES PANJAB Des punjab E-paper
Editor-in-chief :Braham P.S Luddu, ph. 403-293-9393
ਮਰੀਨਾ ਬੀਚ 'ਤੇ ਰਾਸ਼ਟਰੀ ਸਨਮਾਨ ਨਾਲ ਕਰੁਣਾਨਿਧੀ ਨੂੰ ਦਿੱਤੀ ਗਈ ਅੰਤਿਮ ਵਿਦਾਈ
Date : 2018-08-08 PM 10:43:54 | views (128)

ਡੀ. ਐੱਮ. ਕੇ. ਦੇ ਪ੍ਰਧਾਨ ਅਤੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐਮ. ਕਰੁਣਾਨਿਧੀ ਦੀ ਅੰਤਿਮ ਯਾਤਰਾ ਰਾਜਾ ਜੀ ਹਾਲ ਤੋਂ ਸ਼ੁਰੂ ਹੋ ਕੇ ਮਰੀਨਾ ਬੀਚ 'ਤੇ ਪਹੁੰਚੀ, ਜਿਥੇ ਉਨ੍ਹਾਂ ਦੇ ਮ੍ਰਿਤਕ ਸ਼ਰੀਰ ਨੂੰ ਰਾਸ਼ਟਰੀ ਸਨਮਾਨ ਨਾਲ ਦਫਨਾਇਆ ਗਿਆ। ਕਰੁਣਾਨਿਧੀ ਦੀ ਅੰਤਿਮ ਯਾਤਰਾ 'ਚ ਉਨ੍ਹਾਂ ਨੂੰ ਵਿਦਾਈ ਦੇਣ ਲਈ ਕਾਫੀ ਗਿਣਤੀ 'ਚ ਲੋਕ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਕਰੁਣਾਨਿਧੀ ਦਾ ਮੰਗਲਵਾਰ ਸ਼ਾਮ 6.10 ਵਜੇ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ ਅਤੇ ਸਿਹਤ ਵਿਗੜਨ ਨਾਕਰ ਉਨ੍ਹਾਂ ਨੂੰ 28 ਜੁਲਾਈ ਨੂੰ ਇਥੋਂ ਦੇ ਕਾਵੇਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।


Tags :


Des punjab
Shane e punjab
Des punjab