DES PANJAB Des punjab E-paper
Editor-in-chief :Braham P.S Luddu, ph. 403-293-9393
21 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ
Date : 2018-08-11 PM 02:26:37 | views (145)

ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਅਗਲੇ 3 ਦਿਨਾਂ ਤੱਕ 21 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਉਧਰ ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਵੀਰਵਾਰ ਦੇਰ ਰਾਤ ਬੱਦਲ ਫਟਣ ਨਾਲ 3 ਪਿੰਡਾਂ 'ਚ ਕਾਫੀ ਨੁਕਸਾਨ ਹੋਇਆ। ਹਿਮਾਚਲ 'ਚ 6 ਦਿਨ ਦੇ ਭਾਰੀ ਮੀਂਹ ਦਾ ਅਲਰਟ ਹੈ। ਉਤਰਾਖੰਡ 'ਚ ਵੀ ਮੌਸਮ ਵਿਭਾਗ ਨੇ ਇਕ ਵਾਰ ਫਿਰ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਸਥਾਨਕ ਨਿਵਾਸੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਕੇਰਲ 'ਚ ਪਿਛਲੇ 3 ਦਿਨ ਤੋਂ ਮੀਂਹ ਦਾ ਕਹਿਰ ਜਾਰੀ ਹੈ। ਕੇਰਲ 'ਚ 12 ਹਜ਼ਾਰ ਪਰਿਵਾਰਾਂ ਦੇ 54 ਹਜ਼ਾਰ ਲੋਕ ਬੇਘਰ ਹੋ ਗਏ ਹਨ।  ਗ੍ਰਹਿ ਵਿਭਾਗ ਨੇ ਸ਼ੁਕਰਵਾਰ ਨੂੰ ਸਦਨ 'ਚ ਦੱਸਿਆ ਕਿ ਇਸ ਸਾਲ ਮਾਨਸੂਨ ਦੇ ਦੌਰਾਨ 7 ਸੂਬਿਆਂ 'ਚ 718 ਲੋਕਾਂ ਦੀ ਮੌਤ ਹੋਈ ਹੈ। ਸਭ ਤੋਂ ਜ਼ਿਆਦਾ ਕੇਰਲ 'ਚ 178 ਲੋਕਾਂ ਨੇ ਜਾਨ ਗਵਾਈ ਹੈ।  ਉਤਰਾਖੰਡ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਰਿਆਣਾ, ਦਿੱਲੀ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਮੱਧ ਪ੍ਰਦੇਸ਼, ਆਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਕਰਨਾਟਕ, ਤਾਮਿਲਨਾਡੂ, ਕੇਰਲ, ਅੰਡੇਮਾਨ-ਨਿਕੋਬਾਰ ਦੀਪ ਸਮੂਹ 'ਚ ਅਗਲੇ 3 ਦਿਨ ਭਾਰੀ ਮੀਂਹ ਪੈ ਸਕਦਾ ਹੈ।


Tags :


Des punjab
Shane e punjab
Des punjab