DES PANJAB Des punjab E-paper
Editor-in-chief :Braham P.S Luddu, ph. 403-293-9393
ਆਜਾਦੀ ਦਿਵਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ
Date : 2018-08-14 PM 05:12:37 | views (108)

 ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੇਸ਼ 'ਚ ਬੁੱਧਵਾਰ ਨੂੰ 71ਵਾਂ ਸੁਤੰਤਰਤਾ ਦਿਵਸ ਸਮਾਰੋਹ ਮਨਾਇਆ ਜਾਵੇਗਾ। ਜਿਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਸਥਾਨ ਲਾਲ ਕਿਲੇ ਅਤੇ ਰਾਜਧਾਨੀ ਦੇ ਹੋਰ ਮਹੱਤਵਪੂਰਨ ਸਥਾਨਾਂ 'ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੁਲਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿਥੇ ਲੋਕ ਵੱਡੀ ਗਿਣਤੀ 'ਚ ਤਿਰੰਗਾ ਲਹਿਰਾਉਣਗੇ। ਅਧਿਕਾਰੀਆਂ ਨੇ ਅੱਜ ਕਿਹਾ ਕਿ ਚੰਡੀਗੜ੍ਹ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਾਨੀਪਤ, ਅੰਬਾਲਾ ਸਮੇਤ ਪ੍ਰਮੁੱਖ ਰੇਲਵੇ ਸਟੇਸ਼ਨਾਂ ਅਤੇ ਮਹੱਤਵਪੂਰਨ ਅੰਤਰਰਾਸ਼ਟਰੀ ਬੱਸ ਸਟੈਂਡਾਂ ਤੋਂ ਇਲਾਵਾ ਦੂਜੇ ਮਹੱਤਵਪੂਰਨ ਸਥਾਨਾਂ 'ਤੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਵੀ ਵਿਸ਼ੇਸ਼ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਇਸ ਵਿਚਾਲੇ ਪੰਜਾਬ 'ਚ ਪੁਲਸ ਅਧਿਕਾਰੀਆਂ ਨੇ ਗੈਸਟ ਹਾਊਸ, ਸਾਈਬਰ ਕੈਫੇ, ਟੈਲੀਫੋਨ ਬੂਥ ਅਤੇ ਟੈਕਸੀ ਸੇਵਾਵਾਂ ਨਾਲ ਆਪਣੇ ਗ੍ਰਾਹਕਾਂ 'ਤੇ ਨਜ਼ਰ ਰੱਖਣ ਅਤੇ ਕਿਸੇ ਵਿਅਕਤੀ ਦੀ ਗਤੀਵਿਧੀ ਸ਼ੱਕੀ ਹੋਣ 'ਤੇ ਜਾਣਕਾਰੀ ਦੇਣ ਨੂੰ ਕਿਹਾ ਹੈ।


Tags :


Des punjab
Shane e punjab
Des punjab