DES PANJAB Des punjab E-paper
Editor-in-chief :Braham P.S Luddu, ph. 403-293-9393
ਅਲਵਿਦਾ ਵਾਜਪਾਈ, ਕੌਮੀ ਸਨਮਾਨਾਂ ਨਾਲ ਸਸਕਾਰ
Date : 2018-08-17 PM 01:58:16 | views (95)

 ਯਾਦਗਾਰੀ ਸਮਾਰਕ ’ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਕੌਮੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਸਾਬਕਾ ਪੀਐਮ ਵਾਜਪਾਈ ਨੂੰ ਉਨ੍ਹਾਂ ਦੀ ਧੀ ਨਮਿਤਾ ਨੇ ਅਗਨੀ ਵਿਖਾਈ। ਇਸ ਦੌਰਾਨ ਉਨ੍ਹਾਂ ਦੀ ਦੋਹਤੀ ਨਿਹਾਰਿਕਾ ਦੀਆਂ ਧਾਹਾਂ ਨਿਕਲ ਗਈਆਂ। ਉਹ ਵਾਜਪਾਈ ਦੇ ਸਭ ਤੋਂ ਵੱਧ ਕਰੀਬ ਸੀ। ਇਸ ਮੌਕੇ ਉੱਥੇ ਮੌਜੂਦ ਹਰ ਸ਼ਖਸ ਭਾਵਨਾਵਾਂ ਰੋਕ ਨਹੀਂ ਪਾਇਆ।

 
ਵਾਜਪਾਈ ਦੀ ਧੀ ਨਮਿਤਾ ਤੇ ਦੋਹਤੀ ਨੇ ਸਸਕਾਰ ਦੀ ਸਾਰੀ ਪ੍ਰਕਿਰਿਆ ਪੂਰੀ ਕੀਤੀ। ਸਸਕਾਰ ਤੋਂ ਪਹਿਲਾਂ ਸਾਬਕਾ ਪੀਐਮ ਵਾਜਪਾਈ ਦੀ ਮ੍ਰਿਤਕ ਦੇਹ ’ਤੇ ਲਿਪਟਿਆ ਤਿਰੰਗਾ ਉਨ੍ਹਾਂ ਦੀ ਦੋਹਤੀ ਨਿਹਾਰਿਕਾ ਨੂੰ ਦਿੱਤਾ ਗਿਆ ਹੈ। ਇਸ ਮੌਕੇ ਪੀਐਮ ਮੋਦੀ ਤੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਸਣੇ ਬੀਜੇਪੀ ਦੇ ਕਈ ਹੋਰ ਲੀਡਰ ਮੌਜੂਦ ਸਨ।
 
ਲਾਲ ਕ੍ਰਿਸ਼ਨ ਅਡਵਾਨੀ, ਅਮਿਤ ਸ਼ਾਹ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅਟਲ ਬਿਹਾਰੀ ਵਾਜਪਾਈ ਦੇ ਮ੍ਰਿਤਕ ਸਰੀਰ ’ਤੇ ਫੁੱਲਮਾਲ਼ਾ ਰੱਖ ਕੇ ਸ਼ਰਧਾਂਜਲੀ ਦਿੱਤੀ। ਅਟਲ ਬਿਹਾਰੀ ਵਾਜਪਾਈ ਦੇ ਮ੍ਰਿਤਕ ਸਰੀਰ ’ਤੇ ਫੁੱਲਮਾਲ਼ਾ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਦੇਸ਼ ਦੀਆਂ ਤਿੰਨਾਂ ਸੇਨਾਵਾਂ ਨੇ ਅਟਲ ਜੀ ਨੂੰ ਸਲਾਮੀ ਦਿੱਤੀ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਰਾਹੁਲ ਗਾਂਧੀ ਵੀ ਮੌਜੂਦ ਸਨ।
 
93 ਸਾਲ ਦੀ ਉਮਰ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਅਟਲ ਬਿਹਾਰੀ ਵਾਜਪਾਈ ਨੇ 16 ਅਗਸਤ ਨੂੰ ਸ਼ਾਮ 5:05 ਮਿੰਟ 'ਤੇ ਆਖ਼ਰੀ ਸਾਹ ਲਏ। ਅਟਲ ਬਿਹਾਰੀ ਵਾਜਪਾਈ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਸਨ ਤੇ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ। ਏਮਜ਼ ਵਿੱਚ ਪਿਛਲੇ 36 ਘੰਟਿਆਂ ਦੌਰਾਨ ਉਨ੍ਹਾਂ ਦੀ ਸਿਹਤ ਬੇਹੱਦ ਨਾਜ਼ੁਕ ਹੋ ਗਈ ਸੀ ਤੇ ਉਨ੍ਹਾਂ ਨੂੰ ਲਾਈਫ਼ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ।
 
ਭਾਸ਼ਣ ਦੇਣ ਦੇ ਮਾਹਿਰ, ਕਵੀ ਤੇ ਕੱਦਾਵਰ ਲੀਡਰ ਅਟਲ ਬਿਹਾਰੀ ਵਾਜਪਈ ਪਿਛਲੇ ਤਕਰੀਬਨ ਇੱਕ ਦਹਾਕੇ ਤੋਂ ਤੰਦਰੁਸਤ ਨਹੀਂ ਸਨ। ਸਾਲ 2009 ਵਿੱਚ ਉਨ੍ਹਾਂ ਨੂੰ ਸਟ੍ਰੋਕ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਯਾਦਾਸ਼ਤ 'ਤੇ ਬੇਹੱਦ ਮਾਰੂ ਅਸਰ ਪਿਆ। ਸਾਲ 2000 ਵਿੱਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਉਨ੍ਹਾਂ ਦੇ ਖੱਬੇ ਗੋਢੇ ਦੀ ਸਰਜਰੀ ਹੋਈ ਸੀ। ਇਸ ਕਰਕੇ 2004 ਤੋਂ ਬਾਅਦ ਉਨ੍ਹਾਂ ਦਾ ਘੁੰਮਣਾ ਫਿਰਨਾ ਘੱਟ ਗਿਆ। ਉਨ੍ਹਾਂ ਨੂੰ ਸਾਲ 2015 ਵਿੱਚ ਭਾਰਤ ਰਤਨ ਪੁਰਸਕਾਰ ਵੀ ਉਨ੍ਹਾਂ ਦੇ ਘਰ ਜਾ ਕੇ ਹੀ ਦਿੱਤਾ ਸੀ।
 
ਯੂਪੀ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਵਾਜਪਾਈ ਦੇ ਪਿਤਾ ਪੁਰਖੀ ਸਥਾਨ ਬਟੇਸ਼ਵਰ, ਸਿੱਖਿਆ ਖੇਤਰ ਕਾਨਪੁਰ, ਪਹਿਲੇ ਸੰਸਦੀ ਖੇਤਰ ਬਲਰਾਮਪੁਰ ਤੇ ਕਰਮ ਭੂਮੀ ਲਖਨਊ 'ਚ ਉਨ੍ਹਾਂ ਦੀਆਂ ਯਾਦਾਂ ਨੂੰ ਤਰੋ-ਤਾਜ਼ਾ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੀਆਂ ਅਸਥੀਆਂ ਹਰ ਜ਼ਿਲ੍ਹੇ ਦੀ ਪਵਿੱਤਰ ਨਦੀ 'ਚ ਜਲ ਪ੍ਰਵਾਹ ਕੀਤੀਆਂ ਜਾਣਗੀਆਂ।

Tags :


Des punjab
Shane e punjab
Des punjab