DES PANJAB Des punjab E-paper
Editor-in-chief :Braham P.S Luddu, ph. 403-293-9393
ਕੋਲਕਾਤਾ ਦੇ ਬਾਗਰੀ ਬਾਜ਼ਾਰ ਵਿਚ ਲੱਗੀ ਅੱਗ , ਅੱਗ 'ਤੇ ਕਾਬੂ ਪਾਉਣ ਵਿਚ ਮੁਸ਼ਕਲ
Date : 2018-09-17 PM 02:05:34 | views (101)

 ਕੋਲਕਾਤਾ ,  ਸ਼ਹਿਰ ਦੇ ਸੈਂਟਰਲ ਪਾਰਕ ਸਥਿਤ ਪ੍ਰਸਿੱਧ ਬਾਗਰੀ ਬਾਜ਼ਾਰ ਵਿਚ ਐਤਵਾਰ ਨੂੰ ਤੜਕੇ ਲੱਗੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਫਾਇਰ ਬ੍ਰਿਗੇਡ ਮੁਤਾਬਕ ਅੱਗ 'ਤੇ ਕਾਬੂ ਪਾਉਣ ਵਿਚ ਅਜੇ ਹੋਰ ਕਈ ਘੰਟੇ ਲੱਗ ਸਕਦੇ ਹਨ। ਕੈਨਿੰਗ ਸਟ੍ਰੀਟ ਸਣੇ ਇਹ ਅੱਗ ਬਾਜ਼ਾਰ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਗਈ ਹੈ। ਫਿਲਹਾਲ 35 ਫਾਇਰ ਬ੍ਰਿਗੇਡ ਗੱਡੀਆਂ ਅੱਗ ਬੁਝਾਉਣ ਵਿਚ ਲੱਗੀਆਂ ਹੋਈਆਂ ਹਨ। ਫਾਇਰ ਬ੍ਰਿਗੇਡ ਬਾਜ਼ਾਰ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 6 ਪਾਸਿਓਂ ਪਾਣੀ ਦਾ ਛਿੜਕਾਅ ਕਰ ਰਹੇ ਹਨ। ਮੌਕੇ ਦਾ ਜਾਇਜ਼ਾ ਲੈਮ ਲਈ ਪਹੁੰਚੇ ਅਧਿਕਾਰੀ ਨੇ ਦੱਸਿਆ ਕਿ ਸਥਿਤੀ ਵਿਚ ਕੁਝ ਸੁਧਾਰ ਆਇਆ ਹੈ। ਫਾਇਰ ਬ੍ਰਿਗੇਡ ਮੁਲਾਜ਼ ਅਜੇ ਵੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਾਇਰ ਬ੍ਰਿਗੇਡ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਵਿਚ ਅਜੇ ਹੋਰ ਕਈ ਘੰਟੇ ਲੱਗ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਅੱਗ ਕਰੀਬ-ਕਰੀਬ ਪੂਰੀ ਇਮਾਰਤ ਵਿਚ ਫੈਲ ਗਈ ਹੈ। ਦੁਕਾਨਾਂ ਅੰਦਰ ਵੱਡੀ ਗਿਣਤੀ ਵਿਚ ਜਲਨਸ਼ੀਲ ਸਮੱਗਰੀ ਹੋਣ ਕਾਰਨ ਅੱਗ ਫੈਲੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਆਦਾਤਰ ਦੁਕਾਨਾਂ ਦੇ ਸ਼ਟਰ ਬੰਦ ਹਨ। ਇਸ ਕਾਰਨ ਉਨ੍ਹਾਂ ਨੂੰ ਮੁਸ਼ਕਲ ਹੋ ਰਹੀ ਹੈ। ਇਸ ਦੇ ਬਾਵਜੂਦ ਉਹ ਅੱਗ ਬੁਝਾਉਣ ਲਈ ਆਪਣਾ ਸਭ ਤੋਂ ਵਧੀਆ ਕੋਸ਼ਿਸ਼ ਕਰ ਰਹੇ ਹਨ। ਵਿਭਾਗ ਦੇ ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿਚ ਪਾਣੀ ਦੀ ਕਮੀ ਹੋਣ ਕਾਰਨ ਵੀ ਅੱਗ 'ਤੇ ਕਾਬੂ ਪਾਉਣ ਵਿਚ ਮੁਸ਼ਕਲ ਆ ਰਹੀ ਹੈ।


Tags :


Des punjab
Shane e punjab
Des punjab