DES PANJAB Des punjab E-paper
Editor-in-chief :Braham P.S Luddu, ph. 403-293-9393
ਕੈਨੇਡਾ : ਟੋਰਾਂਟੋ 'ਚ ਹੋਈ ਗੋਲੀਬਾਰੀ, ਇਕ ਵਿਅਕਤੀ ਦੀ ਮੌਤ
Date : 2018-09-19 PM 02:25:58 | views (321)

  ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਮੰਗਲਵਾਰ ਦੀ ਰਾਤ ਨੂੰ ਗੋਲੀਬਾਰੀ ਹੋਈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਟੋਰਾਂਟੋ ਪੁਲਸ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਰਾਤ ਤਕਰੀਬਨ 9.50 ਵਜੇ ਘਟਨਾ ਦੀ ਸੂਚਨਾ ਮਿਲੀ। ਇਹ ਘਟਨਾ ਟੋਰਾਂਟੋ ਦੇ ਸ਼ੇਪਾਰਡ ਐਵੇਨਿਊ ਈਸਟ ਅਤੇ ਬ੍ਰਮਿਲੀ ਰੋਡ 'ਤੇ ਵਾਪਰੀ। ਪੁਲਸ ਮੁਤਾਬਕ ਟੋਰਾਂਟੋ ਪੈਰਾ-ਮੈਡੀਕਲ ਅਧਿਕਾਰੀ ਵੀ ਘਟਨਾ ਵਾਲੀ ਥਾਂ 'ਤੇ ਪੁੱਜੇ ਅਤੇ ਉਨ੍ਹਾਂ ਦੇਖਿਆ ਕਿ ਇਕ ਵਿਅਕਤੀ ਗੋਲੀ ਲੱਗਣ ਕਾਰਨ ਰਿਹਾਇਸ਼ੀ ਇਮਾਰਤ ਦੇ ਨੇੜੇ ਜ਼ਖਮੀ ਹਾਲਤ 'ਚ ਪਿਆ ਸੀ। ਉਨ੍ਹਾਂ ਦੱਸਿਆ ਕਿ ਪੈਰਾ-ਮੈਡੀਕਲ ਅਧਿਕਾਰੀਆਂ ਵਲੋਂ ਵਿਅਕਤੀ ਦਾ ਇਲਾਜ ਕੀਤਾ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਅਧਿਕਾਰੀਆਂ ਨੇ ਉਸ ਨੂੰ ਘਟਨਾ ਵਾਲੀ ਥਾਂ 'ਤੇ ਹੀ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 20 ਸਾਲ ਸੀ। ਪੁਲਸ ਨੇ ਕਿਹਾ ਕਿ ਘਟਨਾ ਦੇ ਸਮੇਂ ਹੋਰ ਕੋਈ ਜਾਣਕਾਰੀ ਨਹੀਂ ਮਿਲੀ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Tags :


Des punjab
Shane e punjab
Des punjab