DES PANJAB Des punjab E-paper
Editor-in-chief :Braham P.S Luddu, ph. 403-293-9393
ਕੈਨੇਡਾ : ਓਟਾਵਾ 'ਚ ਤੂਫਾਨ ਦਾ ਕਹਿਰ, 4 ਜ਼ਖਮੀ
Date : 2018-09-23 PM 02:56:45 | views (72)

 ਓਟਾਵਾ — ਕੈਨੇਡਾ ਦੇ ਕਈ ਸ਼ਹਿਰਾਂ 'ਚ ਜਿਥੇ ਠੰਢ ਨੇ ਅਤੇ ਉਥੇ ਹੀ ਓਟਾਵਾ ਅਤੇ ਗਾਟੀਨਿਊ 'ਚ ਤੂਫਾਨ ਨੇ ਦਸਤਕ ਦਿੱਤੀ ਹੈ। ਇਸ ਤੂਫਾਨ 'ਚ ਇਕ ਅੰਗ੍ਰੇਜ਼ੀ ਅਖਬਾਰ ਨੇ 4 ਲੋਕਾਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਹੈ ਅਤੇ ਉਨ੍ਹਾਂ ਓਟਾਵਾ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ 'ਚੋਂ 2 ਦੀ ਹਾਲਤ ਸਥਿਰ ਅਤੇ 2 ਦੀ ਹਾਲਤ ਗੰਭੀਰ ਦੱਸੀ ਹੈ।ਦੱਸ ਦਈਏ ਕਿ ਤੂਫਾਨ ਕਾਰਨ ਓਟਾਵਾ ਅਤੇ ਗਾਟੀਨਿਊ 'ਚ ਕਈ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ 'ਚੋਂ ਕਈਆਂ ਦੇ ਘਰ ਨੁਕਸਾਨੇ ਗਏ ਅਤੇ ਜ਼ਿਆਦਾਤਰ ਲੋਕਾਂ ਦੇ ਘਰਾਂ ਦੀ ਬਿਜਲੀ ਠੱਪ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜ਼ਿਕਰਯੋਗ ਹੈ ਕਿ ਕੈਨੇਡਾ 'ਚ ਪਿਛਲੇ ਸਾਲ ਠੰਢ ਅਤੇ ਫਿਰ ਗਰਮੀ ਕਾਰਨ ਕਾਫੀ ਲੋਕ ਪ੍ਰਭਾਵਿਤ ਹੋਏ ਸਨ ਅਤੇ ਕਈਆਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਹੁਣ ਇਸ ਤੂਫਾਨ 'ਚ ਕਈ ਲੋਕਾਂ ਦੇ ਪ੍ਰਭਾਵਿਤ ਹੋਣ ਦੀ ਖਬਰ ਮਿਲੀ ਹੈ। ਕੈਨੇਡਾ ਵਾਤਾਵਰਣ ਵਿਭਾਗ ਵੱਲੋਂ ਲੋਕਾਂ ਨੂੰ ਇਸ ਤੂਫਾਨ ਤੋਂ ਬਚਣ ਅਤੇ ਸਾਵਧਾਨੀ ਵਰਤਣ ਦੀ ਗੱਲ ਕਹੀ ਹੈ।


Tags :


Des punjab
Shane e punjab
Des punjab