DES PANJAB Des punjab E-paper
Editor-in-chief :Braham P.S Luddu, ph. 403-293-9393
'ਦਾਸਤਾਨ-ਏ-ਮੀਰੀ ਪੀਰੀ' ਫਿਲਮ 2 ਨਵੰਬਰ ਨੂੰ ਹੋਵੇਗੀ ਰਿਲੀਜ਼
Date : 2018-10-03 AM 11:03:25 | views (62)

ਸਾਡੇ ਸਿੱਖ ਇਤਿਹਾਸ ਦੇ ਅਜਿਹੇ ਕਈ ਅਣਛੂਹੇ ਪਹਿਲੂ ਹਨ, ਜਿਨ੍ਹਾਂ ਬਾਰੇ ਪੰਜਾਬ ਦੇ ਲੋਕਾਂ ਨੂੰ ਪਤਾ ਹੋਣਾ ਜ਼ਰੂਰੀ ਹੈ। ਫਿਲਮਾਂ ਰਾਹੀਂ ਲੋਕਾਂ ਨੂੰ ਸਮੇਂ-ਸਮੇਂ 'ਤੇ ਸਿੱਖ ਇਤਿਹਾਸ ਨਾਲ ਜੋੜਿਆ ਜਾਂਦਾ ਰਿਹਾ ਹੈ ਤੇ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਇਆ ਜਾਂਦਾ ਹੈ। ਇਸੇ ਲਿਸਟ 'ਚ 2 ਨਵੰਬਰ ਨੂੰ ਰਿਲੀਜ਼ ਹੋਣ ਵਾਲੀ 3ਡੀ ਐਨੀਮੇਟਿਡ ਫਿਲਮ 'ਦਾਸਤਾਨ-ਏ-ਮੀਰੀ ਪੀਰੀ' ਦਾ ਨਾਂ ਵੀ ਸ਼ਾਮਲ ਹੋ ਚੁੱਕਾ ਹੈ।ਜਿਵੇਂ ਕਿ ਨਾਂ ਤੋਂ ਹੀ ਸਾਫ ਹੈ 'ਦਾਸਤਾਨ-ਏ-ਮੀਰੀ ਪੀਰੀ' 'ਚ ਮੀਰੀ ਪੀਰੀ ਦੇ ਇਤਿਹਾਸ ਨੂੰ ਦਰਸਾਇਆ ਗਿਆ ਹੈ। 1606 ਈ. 'ਚ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤੇ ਤਾਨਾਸ਼ਾਹੀ ਮੁਗ਼ਲਾਂ ਦੇ ਖਿਲਾਫ ਧਰਮ ਯੁੱਧ ਲੜਦਿਆਂ ਤਖ਼ਤ ਸਿਰਜੇ, ਨਗਾਰੇ ਖੜਕੇ, ਫੌਜਾਂ ਸਜੀਆਂ, ਤੇਗਾਂ ਲਿਸ਼ਕੀਆਂ ਤੇ ਕੌਮ ਦੇ ਵਾਰਿਸ ਸੰਤ ਸਿਪਾਹੀ ਬਣ ਕੇ ਗਰਜੇ।


Tags :


Des punjab
Shane e punjab
Des punjab