DES PANJAB Des punjab E-paper
Editor-in-chief :Braham P.S Luddu, ph. 403-293-9393
100 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ 'ਸੂਈ ਧਾਗਾ'
Date : 2018-10-16 PM 01:05:30 | views (40)

  ਵਰੁਣ ਧਵਨ ਅਤੇ ਅਨੁਸ਼ਕਾ ਸ਼ਰਮਾ ਸਟਾਰਰ ਫਿਲਮ 'ਸੂਈ ਧਾਗਾ' ਨੂੰ ਬਾਕਸ ਆਫਿਸ 'ਤੇ ਪ੍ਰਸ਼ੰਸਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ ਪਹਿਲੇ ਹਫਤੇ 62.50 ਕਰੋੜ, ਦੂਜੇ ਹਫਤੇ 13.30 ਕਰੋੜ ਅਤੇ ਤੀਜੇ ਹਫਤੇ ਸ਼ੁੱਕਰਵਾਰ 30 ਲੱਖ, ਸ਼ਨੀਵਾਰ 60 ਲੱਖ, ਐਤਵਾਰ 80 ਲੱਖ ਦੀ ਕਮਾਈ ਕੀਤੀ ਹੈ। ਫਿਲਮ ਭਾਰਤ 'ਚ ਹੁਣ ਤੱਕ 77.50 ਕਰੋੜ ਦਾ ਕਾਰਬਾਰ ਕਰ ਲਿਆ ਹੈ। ਉੱਥੇ ਹੀ ਫਿਲਮ ਨੂੰ ਦੇਸ਼ ਹੀ ਨਹੀਂ, ਬਲਕਿ ਵਿਦੇਸ਼ਾਂ 'ਚ ਕਾਫੀ ਹੁੰਗਾਰਾ ਮਿਲ ਰਿਹਾ ਹੈ। ਫਿਲਮ ਨੇ ਵਿਦੇਸ਼ਾਂ 'ਚ ਹੁਣ ਤੱਕ 23.66 ਕਰੋੜ ਦਾ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ ਵਰਲਡ ਵਾਈਡ 101.16 ਕਰੋੜ ਦਾ ਕਾਰਬਾਰ ਕਰ ਚੁੱਕੀ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤੇ ਹਨ। ਦੱਸਣਯੋਗ ਹੈ ਕਿ ਫਿਲਮ 'ਸੂਈ ਧਾਗਾ' ਦਾ ਨਿਰਦੇਸ਼ਨ ਸ਼ਰਤ ਕਟਾਰੀਆ ਵਲੋਂ ਕੀਤਾ ਗਿਆ, ਜਦਕਿ ਯਸ਼ਰਾਜ ਬੈਨਰ ਹੇਠ ਫਿਲਮ ਦਾ ਨਿਰਮਾਣ ਹੋਇਆ ਹੈ। ਇਹ ਫਿਲਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮੇਡ ਇਨ ਇੰਡੀਆ' ਅਭਿਆਨ 'ਤੇ ਅਧਾਰਤ ਹੈ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 25 ਕਰੋੜ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags :


Des punjab
Shane e punjab
Des punjab