DES PANJAB Des punjab E-paper
Editor-in-chief :Braham P.S Luddu, ph. 403-293-9393
ਸ਼ਨਾਖਤੀ ਕਾਰਡ ਮੰਗਿਆ ਤਾਂ ਕੱਢ ਲਈ ਬੰਦੂਕ, ਦੋ ਹਲਾਕ
Date : 2018-10-19 PM 01:09:40 | views (67)

 ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਜਦਕਿ ਇਸ ਮੁਕਾਬਲੇ ਚ ਇੱਕ ਪੁਲਿਸ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ ਚ 4 ਤੋਂ 5 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਅੱਤਵਾਦੀ ਹਮਲਾ ਨਹੀਂ ਸੀ। ਪੁਲਿਸ ਕਰਾਲਹਾਰ 'ਚ ਨਾਕੇਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਇਸ ਦੌਰਾਨ ਦੋ ਸ਼ੱਕੀ ਸਕਾਰਪਿਓ ਕਾਰ ਚ ਆਏ ਜਿਨ੍ਹਾਂ ਨੂੰ ਰੋਕ ਕੇ ਆਈਡੀ ਕਾਰਡ ਮੰਗਿਆ ਤਾਂ ਇਨ੍ਹਾਂ ਚੋਂ ਇੱਕ ਨੇ ਪੁਲਿਸ ਤੇ ਗੋਲੀ ਚਲਾਉਣ ਦੀ ਕੋਸਿ਼ਸ਼ ਕੀਤੀ ਪਰ ਉਸ ਤੋਂ ਪਹਿਲਾਂ ਹੀ ਉਸਨੂੰ ਮੌਕੇ ਤੇ ਹੀ ਮਾਰ ਦਿੱਤਾ ਗਿਆ। ਦੂਜਾ ਕਾਰ ਸਵਾਰ ਮੌਕੇ ਤੋਂ ਭੱਜਣ ਦੀ ਕੋਸਿ਼ਸ਼ ਕਰਨ ਲੱਗਾ ਪਰ ਸਫਲ ਨਾ ਸਕਿਆ, ਨੂੰ ਵੀ ਗੋਲੀ ਮਾਰ ਕੇ ਢੇਰ ਕਰ ਦਿੱਤਾ ਗਿਆ।


Tags :


Des punjab
Shane e punjab
Des punjab