DES PANJAB Des punjab E-paper
Editor-in-chief :Braham P.S Luddu, ph. 403-293-9393
ਅੰਮ੍ਰਿਤਸਰ ਰੇਲ ਹਾਦਸਾ : ਲੋਕਾਂ ਵੱਲੋਂ ਪੁਲਿਸ 'ਤੇ ਪੱਥਰਬਾਜ਼ੀ
Date : 2018-10-21 PM 01:40:53 | views (55)

 ਬੀਤੇ ਦਿਨੀਂ ਦੁਸ਼ਹਿਰੇ ਵਾਲੇ ਦਿਨ ਅੰਮ੍ਰਿਤਸਰ 'ਚ ਵਾਪਰੇ ਭਿਆਨਕ ਰੇਲ ਹਾਦਸੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਲੋਕਾਂ ਵੱਲੋਂ ਹਾਦਸੇ ਵਾਲੇ ਥਾਂ ਜੋੜੇ ਫਾਟਕ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਜਦੋਂ ਤੈਨਾਤ ਪੁਲਿਸ ਨੇ ਲੋਕਾਂ ਨੂੰ ਰੇਲਵੇ ਟਰੈਕ ਖਾਲੀ ਕਰਨ ਲਈ ਕਿਹਾ ਤਾਂ ਲੋਕਾਂ ਨੇ ਪੁਲਿਸ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਹਾਦਸੇ ਵਾਲੀ ਥਾਂ 'ਤੇ ਤਣਾਅ ਵਾਲਾ ਮਾਹੌਲ ਹੈ। ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ 'ਚ ਪੁਲਿਸ ਤੈਨਾਤ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।

 
 

Tags :


Des punjab
Shane e punjab
Des punjab