DES PANJAB Des punjab E-paper
Editor-in-chief :Braham P.S Luddu, ph. 403-293-9393
ਬਾਦਲਾਂ ਖਿਲਾਫ ਕਾਰਵਾਈ ਲਈ ਰਾਜਪਾਲ ਕੋਲ ਪਹੁੰਚਿਆ ਬਰਗਾੜੀ ਇਨਸਾਫ਼ ਮੋਰਚਾ
Date : 2018-10-24 PM 01:37:07 | views (75)

 ਬਰਗਾੜੀ ਇਨਸਾਫ਼ ਮੋਰਚੇ ਦੇ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੋਰਚੇ ਵੱਲੋਂ ਦਿੱਤੇ ਮੰਗ ਪੱਤਰ 'ਚ 14 ਅਕਤੂਬਰ, 2015 ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਸ਼ਾਂਤਮਈ ਰੋਸ ਪ੍ਰਗਟ ਕਰ ਰਹੀਆਂ ਸਿੱਖ ਸੰਗਤਾਂ 'ਤੇ ਗੋਲੀ ਚਲਾਉਣ ਤੇ ਸ੍ਰੀ ਗੁਰੂ ਗ੍ਰੰਥ ਮਾਮਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਰਾਜਪਾਲ ਨੂੰ ਮਿਲੇ ਵਫ਼ਦ 'ਚ ਬੀਰਦਵਿੰਦਰ ਸਿੰਘ, ਵਿਧਾਇਕ ਸਿਮਰਜੀਤ ਸਿੰਘ ਬੈਂਸ, ਸੰਸਦ ਮੈਂਬਰ ਧਰਮਵੀਰ ਗਾਂਧੀ, ਸਾਬਕਾ 'ਆਪ' ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਸ਼ਾਮਲ ਸਨ। ਇਸ ਮੌਕੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਾਦਲਾਂ ਖ਼ਿਲਾਫ਼ ਖੜ੍ਹਨ ਦਾ ਸੱਦਾ ਦਿੱਤਾ ਗਿਆ। ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਅਕਾਲੀ ਲੀਡਰ ਬਰਗਾੜੀ ਇਨਸਾਫ਼ ਮੋਰਚੇ ਵਿੱਚ ਆਉਣਾ ਚਾਹੁੰਦਾ ਹੈ ਤਾਂ ਉਸ ਨੂੰ ਖੁੱਲ੍ਹਾ ਸੱਦਾ ਹੈ। ਇਸ ਦੇ ਨਾਲ ਹੀ ਬੀਰ ਦਵਿੰਦਰ ਨੇ ਇਹ ਵੀ ਕਿਹਾ ਕਿ ਬਰਗਾੜੀ ਮੋਰਚੇ ਦੀਆਂ ਮੰਗਾਂ 'ਤੇ ਸਹਿਮਤੀ ਹੋਣ ਤੋਂ ਬਾਅਦ ਹੀ ਮੋਰਚੇ ਵਿੱਚ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਮੋਰਚੇ ਦੀ ਮੁੱਖ ਮੰਗ ਬਾਦਲਾਂ ਖਿਲਾਫ ਜਲਦ ਤੋਂ ਜਲਦ ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਕਾਰਵਾਈ ਕਰਨ ਦੀ ਮੰਗ ਹੈ਼। ਉਨ੍ਹਾਂ ਮੰਨਿਆ ਕਿ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਬਰਗਾੜੀ ਇਨਸਾਫ਼ ਮੋਰਚੇ ਦੇ ਸੰਪਰਕ ਵਿੱਚ ਹਨ।


Tags :
Most Viewed News


Des punjab
Shane e punjab
Des punjab