DES PANJAB Des punjab E-paper
Editor-in-chief :Braham P.S Luddu, ph. 403-293-9393
ਦਰਦਨਾਕ ਰੇਲ ਹਾਦਸੇ ਵਿੱਚ 59 ਨਹੀਂ ਬਲਕਿ 100 ਤੋਂ ਵੱਧ ਮੌਤਾਂ ਹੋਈਆਂ ਸਨ
Date : 2018-10-24 PM 01:39:14 | views (39)

 ਅੰਮ੍ਰਿਤਸਰ: ਬੀਤੀ 19 ਅਕਤੂਬਰ ਨੂੰ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ 59 ਨਹੀਂ ਬਲਕਿ 100 ਤੋਂ ਵੱਧ ਮੌਤਾਂ ਹੋਈਆਂ ਸਨ। ਇਹ ਦਾਅਵਾ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਮਜੀਠੀਆ ਨੇ ਮੇਲੇ ਦੇ ਪ੍ਰਬੰਧਕਾਂ ਦੇ ਮਹਿਮਾਨਾਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਮੋਹਕਮਪੁਰਾ ਥਾਣੇ ਦਾ ਘਿਰਾਓ ਵੀ ਕੀਤਾ। ਹਾਲਾਂਕਿ, ਮਜੀਠੀਆ ਦੇ ਦਾਅਵੇ ਦੇ ਉਲਟ ਹਾਲੇ ਤਕ ਕੋਈ ਅਜਿਹਾ ਪਰਿਵਾਰ ਜਾਂ ਵਿਅਕਤੀ ਸਾਹਮਣੇ ਨਹੀਂ ਆਇਆ, ਜਿਸ ਨੇ ਆਪਣੇ ਰਿਸ਼ਤੇਦਾਰ ਦੇ ਲਾਪਤਾ ਹੋਣ ਦੀ ਸ਼ਿਕਾਇਤ ਕੀਤੀ ਹੋਵੇ। ਮਜੀਠੀਆ ਅਤੇ ਭਾਜਪਾ ਦੇ ਲੀਡਰ ਤਰੁਣ ਚੁੱਖ ਨੇ ਹਾਦਸਾ ਪੀੜਤ ਪਰਿਵਾਰਾਂ ਨਾਲ ਮਿਲ ਕੇ ਮੋਹਕਮਪੁਰਾ ਥਾਣੇ ਦਾ ਘਿਰਾਓ ਕਰ, ਜ਼ਬਰਦਸਤ ਪ੍ਰਦਰਸ਼ਨ ਕੀਤਾ। ਹਾਦਸਾ ਪੀੜਤਾਂ ਵਿੱਚੋਂ ਇੱਕ ਲਖਵੀਰ ਸਿੰਘ ਨਾਂ ਦੇ ਵਿਅਕਤੀ ਨੇ ਥਾਣੇ ਵਿੱਚ ਦਰਖ਼ਾਸਤ ਦਿੱਤੀ ਸੀ ਕਿ ਦੁਸਹਿਰਾ ਮੇਲੇ ਦੇ ਪ੍ਰਬੰਧਕ ਸੌਰਭ ਮਿੱਠੂ ਤੇ ਮਹਿਮਾਨ ਨਵਜੋਤ ਕੌਰ ਸਿੱਧੂ ਵਿਰੁੱਧ ਕੇਸ ਦਰਜ ਕੀਤਾ ਜਾਵੇ। ਪੀੜਤਾਂ ਦਾ ਦੋਸ਼ ਹੈ ਕਿ ਨਵਜੋਤ ਕੌਰ ਸਿੱਧੂ ਇਸ ਸਮਾਗਮ ਵਿੱਚ ਲੇਟ ਪੁੱਜੇ ਸਨ ਤੇ ਲੋਕ ਉਨ੍ਹਾਂ ਨੂੰ ਦੇਖਣ ਲਈ ਹੀ ਉੱਥੇ ਖੜ੍ਹੇ ਸਨ ਤੇ ਉਹ ਹਾਦਸੇ ਲਈ ਜ਼ਿੰਮੇਵਾਰ ਹਨ। ਉਨ੍ਹਾਂ ਪੁਲਿਸ ਤੋਂ ਇਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਗੱਲਬਾਤ ਦੌਰਾਨ ਸੌਰਭ ਮਦਾਨ, ਨਵਜੋਤ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਸਮਾਗਮ ਵਿੱਚ ਦੇਰੀ ਨਾਲ ਪਹੁੰਚਣ ਦੇ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ।


Tags :


Des punjab
Shane e punjab
Des punjab