DES PANJAB Des punjab E-paper
Editor-in-chief :Braham P.S Luddu, ph. 403-293-9393
ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਮੌਨੀ ਦਾ ਖੂਬਸੂਰਤ ਲੁੱਕ
Date : 2018-10-28 PM 01:38:42 | views (65)

 ਸ਼ਨੀਵਾਰ ਨੂੰ ਮੁੰਬਈ 'ਚ ਹੋਏ 'ਵੋਗ ਵੂਮੈਨ ਆਫ ਦਿ ਈਅਰ ਐਵਾਰਡ 2018' 'ਚ ਬਾਲੀਵੁੱਡ ਦੀਆਂ ਕਈ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਬਾਲੀਵੁੱਡ ਦੀਆਂ ਹਸੀਨਾਵਾਂ ਦੇ ਹੌਟ ਲੁੱਕ ਦੇਖਣ ਨੂੰ ਮਿਲੇ। ਇਸ ਦੌਰਾਨ ਮੌਨੀ ਰਾਏ ਨੇ ਬੇਹੱਦ ਹੌਟ ਲੁੱਕ 'ਚ ਸ਼ਿਰਕਤ ਕੀਤੀ। ਇਸ ਦੌਰਾਨ ਉਸ ਨੇ ਬਲਿਊ ਕਲਰ ਦੀ ਲੌਂਗ ਡਰੈੱਸ ਪਾਈ ਸੀ, ਜਿਸ 'ਚ ਉਹ ਬੇਹੱਦ ਗਲੈਮਰਸ ਲੱਗ ਨਜ਼ਰ ਆ ਰਹੀ ਸੀ। ਇਸ ਦੀਆਂ ਕੁਝ ਤਸਵੀਰਾਂ ਮੌਨੀ ਰਾਏ ਨੇ ਆਪਣੇ ਆਫੀਸ਼ੀਅਲ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।ਇਨ੍ਹਾਂ ਤਸਵੀਰਾਂ 'ਚ ਮੌਨੀ ਕਾਫੀ ਖੂਬਸੂਰਤ ਲੱਗ ਰਹੀ ਹੈ। ਇਸ ਤੋਂ ਇਲਾਵਾ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਹੋਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਉਨ੍ਹਾਂ ਤਸਵੀਰਾਂ 'ਚ ਉਸ ਨੇ ਯੈਲੋ ਰੰਗ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।


Tags :


Des punjab
Shane e punjab
Des punjab