DES PANJAB Des punjab E-paper
Editor-in-chief :Braham P.S Luddu, ph. 403-293-9393
ਅਕਾਲੀ ਦਲ ਦਾ ਸੰਕਟ ਗਹਿਰਾਇਆ, ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾਈ
Date : 2018-10-28 PM 01:49:28 | views (91)

 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਲਗਾਤਾਰ ਵਿਰੋਧ ਮਗਰੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਸਤੀਫਾ ਦੇਣ ਲਈ ਵੀ ਤਿਆਰ ਹਨ। ਇਸ ਦੇ ਨਾਲ ਹੀ ਪਾਰਟੀ ਮੁੜ ਉਭਰਨ ਲਈ ਨਿੱਤ ਨਵੇਂ ਹੱਥਕੰਡੇ ਵਰਤ ਰਹੀ ਹੈ। ਇਨ੍ਹਾਂ ਵਿੱਚ ਸਭ ਤੋਂ ਅਹਿਮ ਪੰਥਕ ਮੁੱਦਿਆਂ ਨੂੰ ਉਭਾਰਨਾ ਹੈ। ਅਕਾਲੀ ਦਲ ਅਗਲੇ ਦਿਨਾਂ ਵਿੱਚ ਇਸੇ ਰਣਨੀਤੀ ਤਹਿਤ ਕੰਮ ਕਰਦਾ ਨਜ਼ਰ ਆਏਗਾ। ਇਸ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ 29 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੱਦ ਲਈ ਗਈ ਹੈ। ਇਸ ਮੀਟਿੰਗ ਵਿੱਚ ਪਾਰਟੀ ਅੰਦਰਲੇ ਕਲੇਸ਼ ਬਾਰੇ ਚਰਚਾ ਹੋ ਸਕਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਉੱਠੇ ਰੋਸ ਨੂੰ ਸ਼ਾਂਤ ਕਰਨ ਬਾਰੇ ਵੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨਾਲ ਕਿਸੇ ਹੋਰ ਲੀਡਰ ਨੂੰ ਉੱਪ ਪ੍ਰਧਾਨ ਬਣਾਇਆ ਜਾ ਸਕਦਾ ਹੈ। ਸੀਨੀਅਰ ਲੀਡਰਾਂ ਨੂੰ ਹੋਰ ਵੱਡੇ ਅਹੁਦੇ ਦਿੱਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ 11ਵੀਂ ਤੇ 12ਵੀਂ ਜਮਾਤ ਦੇ ਇਤਿਹਾਸ ਵਿਸ਼ੇ ਵਿੱਚ ਸਿੱਖ ਧਰਮ ਬਾਰੇ ਕੀਤੀਆਂ ਗਲਤੀਆਂ ਖਿਲਾਫ਼ ਸੰਘਰਸ਼ ਦੀ ਰੂਪ ਰੇਖਾ ਐਲਾਨੀ ਜਾਵੇਗੀ। 30 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਦੇ ਨਵੇਂ ਬਣਾਏ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦਾ ਸੰਭਾਲਣ ਲਈ ਸਮਾਗਮ ਰੱਖਿਆ ਗਿਆ ਹੈ। ਇੱਥੇ ਕਈ ਲੀਡਰ ਪਹੁੰਚਣਗੇ। ਇੱਕ ਨਵੰਬਰ ਨੂੰ ਪੰਜ ਤਖ਼ਤ ਸਾਹਿਬਾਨ ‘ਤੇ ਅਰਦਾਸ ਦਿਵਸ ਮਨਾਇਆ ਜਾਵੇਗਾ, ਜਿਸ ਤਹਿਤ ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਤੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਜਾਵੇਗੀ। 3 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਸਥਿਤ ਜੰਤਰ ਮੰਤਰ ਵਿਖੇ ਧਰਨਾ ਦਿੱਤਾ ਜਾਵੇਗਾ।


Tags :


Des punjab
Shane e punjab
Des punjab