DES PANJAB Des punjab E-paper
Editor-in-chief :Braham P.S Luddu, ph. 403-293-9393
ਅਮਰੀਕਾ 'ਚ ਪੰਜਾਬੀ ਨੌਜਵਾਨ 5 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ
Date : 2018-10-31 PM 01:42:49 | views (20)

 ਇੰਡੀਆਨਾ,  ਅਮਰੀਕਾ ਦੀ ਇੰਡੀਆਨਾ ਸਟੇਟ ਤੋਂ ਪੁਲਸ ਨੇ ਇਕ ਪੰਜਾਬੀ ਨੌਜਵਾਨ ਨੂੰ ਭਾਰੀ ਨਸ਼ੀਲੇ ਪਦਾਰਥਾਂ ਸਮੇਤ ਹਿਰਾਸਤ 'ਚ ਲਿਆ ਹੈ। ਇਸ ਦੀ ਪਛਾਣ 22 ਸਾਲਾ ਰਵਿੰਦਰ ਸਿੰਘ ਕਲੇਰ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਮੰਗਲਵਾਰ ਨੂੰ ਇਸ ਕੋਲੋਂ ਲਗਭਗ 5 ਮਿਲੀਅਨ ਡਾਲਰ ਮੁੱਲ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਸਵੇਰੇ 10.30 ਵਜੇ ਕੈਲੀਫੋਰਨੀਆ ਦੇ ਬੇਕਰਸਫੀਲਡ ਤੋਂ ਰਵਿੰਦਰ ਸਿੰਘ ਨੂੰ ਉਸ ਸਮੇਂ ਹਿਰਾਸਤ 'ਚ ਲਿਆ ਗਿਆ ਜਦ ਉਹ ਸੈਮੀ ਟਰੱਕ ਰਾਹੀਂ ਓਹੀਓ ਜਾ ਰਿਹਾ ਸੀ। ਪੁਲਸ ਅਧਿਕਾਰੀਆਂ ਨੇ ਜਦ ਰਵਿੰਦਰ ਦੇ ਟਰੱਕ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਨੇ ਵੱਡੀ ਮਾਤਰਾ 'ਚ ਨਸ਼ੀਲਾ ਪਦਾਰਥ ਜ਼ਬਤ ਕੀਤਾ। ਉਸ ਨੇ ਐਲੂਮੀਨੀਅਮ ਦੇ ਕਰੇਟਾਂ 'ਚ ਨਸ਼ੀਲੇ ਪਦਾਰਥਾਂ ਨੂੰ ਛੁਪਾ ਕੇ ਰੱਖਿਆ ਹੋਇਆ ਸੀ। ਰਵਿੰਦਰ 'ਤੇ ਨਸ਼ੀਲੇ ਪਦਾਰਥ ਰੱਖਣ ਅਤੇ ਇਨ੍ਹਾਂ ਦੀ ਤਸਕਰੀ ਕਰਨ ਦੇ ਦੋਸ਼ ਲੱਗੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਸ ਕੋਲੋਂ 220 ਪੌਂਡ ਕੋਕੀਨ ਅਤੇ 65 ਪੌਂਡ ਹੋਰ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਪੁਲਸ ਵਲੋਂ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।


Tags :


Des punjab
Shane e punjab
Des punjab