DES PANJAB Des punjab E-paper
Editor-in-chief :Braham P.S Luddu, ph. 403-293-9393
ਪਾਕਿਸਤਾਨ-ਚੀਨ ਬੱਸ ਸੇਵਾ 'ਤੇ ਭਾਰਤ ਨੇ ਜਤਾਇਆ ਇਤਰਾਜ਼
Date : 2018-11-01 PM 01:50:30 | views (44)

 ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਤੋਂ ਚੀਨ ਤੱਕ ਬੱਸ ਸੇਵਾ ਸ਼ੁਰੂ ਕਰਨ ਦੀ ਯੋਜਨਾ 'ਤੇ ਭਾਰਤ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਨਵੀਂ ਦਿੱਲੀ ਨੇ ਇਸਲਾਮਾਬਾਦ ਤੇ ਬੀਜਿੰਗ ਦੇ  ਸਾਹਮਣੇ ਇਹ ਮੁੱਦਾ ਚੁੱਕਿਆ ਹੈ। ਪਾਕਿਸਤਾਨ ਦੇ ਸਰਕਾਰੀ ਮੀਡੀਆ ਨੇ ਸੋਮਵਾਰ ਨੂੰ ਦੱਸਿਆ ਕਿ ਇੱਕ ਪ੍ਰਾਈਵੇਟ ਟਰਾਂਸਪੋਰਟ ਕੰਪਨੀ 3 ਨਵੰਬਰ ਤੋਂ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ (ਸੀਪੀਈਸੀ) ਦੇ ਤਹਿਤ ਬੱਸ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਭਾਰਤ ਦੇਸ਼ ਦੀ ਪ੍ਰਭੂਸੱਤਾ ਤੇ ਖੇਤਰੀ ਏਕਤਾ ਦੀ ਉਲੰਘਣਾ ਦਾ ਹਵਾਲਾ ਦੇ ਕੇ CPEC ਦਾ ਵਿਰੋਧ ਕਰਦਾ ਆ ਰਿਹਾ ਹੈ। ਸੀਪੀਈਐਸ ਦਾ ਇੱਕ ਵੱਡਾ ਹਿੱਸਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚੋਂ ਲੰਘ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਕਿਹਾ: "ਚੀਨ-ਪਾਕਿਸਤਾਨ ਆਰਥਿਕ ਗਲਿਆਰਾ ਦੇ ਹਿੱਸੇ ਵਜੋਂ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਤੋਂ ਬੱਸ ਸੇਵਾ ਸ਼ੁਰੂ ਕਰਨ ਦੇ ਪ੍ਰਸਤਾਵ 'ਤੇ ਅਸੀਂ ਚੀਨ ਤੇ ਪਾਕਿਸਤਾਨ ਦੇ ਸਾਹਮਣੇ ਮਜ਼ਬੂਤ ​​ਵਿਰੋਧ ਦਾਇਰ ਕਰਾਇਆ ਹੈ। ਇਸ ਤਰ੍ਹਾਂ ਦੀ ਕੋਈ ਵੀ ਬੱਸ ਸੇਵਾ ਸ਼ੁਰੂ ਕਰਨ ਦਾ ਮਤਲਬ ਭਾਰਤ ਦੀ ਖੇਤਰੀ ਏਕਤਾ ਦੀ ਉਲੰਘਣਾ ਕਰਨਾ ਹੈ।" 


Tags :


Des punjab
Shane e punjab
Des punjab