DES PANJAB Des punjab E-paper
Editor-in-chief :Braham P.S Luddu, ph. 403-293-9393
ਖਹਿਰਾ ਅਤੇ ਸੰਧੂ ਆਮ ਆਦਮੀ ਪਾਰਟੀ ਵਿਚੋਂ ਮੁਅੱਤਲ, ਕੇਜਰੀਵਾਲ ਨੇ ਦਿੱਤੇ ਸਸਪੈਂਡ ਕਰਨ ਦੇ ਸੰਕਤੇ
Date : 2018-11-03 PM 01:32:54 | views (39)

 ਆਮ ਆਦਮੀ ਪਾਰਟੀ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਭੁੱਲਥ ਤੋਂ ਵਿਧਾਇਕ ਸੁਖਪਾਲ ਖਹਿਰਾ ਅਤੇ ਖਰੜ੍ਹ ਤੋਂ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ੋਚੋਂ ਮੁਅੱਤਲ ਕਰ ਦਿੱਤਾ ਹੈ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ੋਆਪੋ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆਏ ਸਨ, ਜਿੱਥੇ ੋਆਪੋ ਵਾਲੰਟੀਅਰਾਂ ਨਾਲ ਬੈਠਕ ਕਰਨ ਤੋਂ ਬਾਅਦ ਕੇਜਰੀਵਾਲ ਨੇ ਦੋਹਾਂ ਨੂੰ ਸਸਪੈਂਡ ਕਰਨ ਦੇ ਸੰਕੇਤ ਦਿੱਤੇ ਸਨ। ਇਸ ਮੌਕੇ ਕੇਜਰੀਵਾਲ ਨੇ ਕਿਹਾ ਸੀ ਕਿ ਸਮਾਂ ਆਉਣ ੋਤੇ ਖਹਿਰਾ ਖਿਲਾਫ ਐਕਸ਼ਨ ਲਿਆ ਜਾਵੇਗਾ। ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਕਾਫੀ ਸਮੇਂ ਤੋਂ ਪਾਰਟੀ ਤੋਂ ਵੱਖਰੇ ਚੱਲ ਰਹੇ ਸਨ। ਦੋਹਾਂ ਨੂੰ ਪਾਰਟੀ ਖਿਲਾਫ ਗਤੀਵਿਧੀਆਂ ਕਰਨ ਦੇ ਦੋਸ਼ ੋਚ ਸਸਪੈਂਡ ਕੀਤਾ ਗਿਆ ਹੈ। ਪਾਰਟੀ ੋਚੋਂ ਮੁਅੱਤਲ ਕਰਨ ਦਾ ਫੈਸਲਾ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਵਜੋਂ ਪਹਿਲਾਂ ਹੀ ਪਾਰਟੀ ੋਚੋਂ ਹਟਾਇਆ ਜਾ ਚੁੱਕਿਆ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ੋਚ ਚੱਲ ਰਿਹਾ ਕਾਟੋ-ਕਲੈਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਖਹਿਰਾ ਦੇ ਨਾਲ-ਨਾਲ ਕੰਵਰ ਸੰਧੂ ਵੀ ਪਾਰਟੀ ਦੇ ਖਿਲਾਫ ਖੜ੍ਹੇ ਹੋ ਗਏ ਸਨ।


Tags :


Des punjab
Shane e punjab
Des punjab