DES PANJAB Des punjab E-paper
Editor-in-chief :Braham P.S Luddu, ph. 403-293-9393
T20 : ਭਾਰਤ ਨੇ ਵਿੰਡੀਜ਼ ਨੂੰ 71 ਦੌੜਾਂ ਨਾਲ ਹਰਾਇਆ, ਜਿੱਤੀ ਸੀਰੀਜ਼
Date : 2018-11-06 PM 12:50:42 | views (68)

 ਲਖਨਊ— ਭਾਰਤ ਤੇ ਵਿੰਡੀਜ਼ ਵਿਚਾਲੇ ਟੀ-20 ਸੀਰੀਜ਼ ਦੈ ਦੂਜਾ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਜਿਸ ਵਿਚ ਵਿੰਡੀਜ਼ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿੰਡੀਜ਼ ਨੂੰ 196 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਵਿੰਡੀਜ਼ ਦੀ ਟੀਮ 20 ਓਵਰਾਂ 'ਚ 124 ਦੌੜਾਂ ਹੀ ਬਣਾ ਸਕੀ ਤੇ ਭਾਰਤ ਨੇ ਇਹ ਮੈਚ 71 ਦੌੜਾਂ ਨਾਲ ਜਿੱਤ ਲਿਆ।

ਜ਼ਿਕਰਯੋਗ ਹੈ ਕਿ ਭਾਰਤ ਨੇ ਵਿੰਡੀਜ਼ ਨੂੰ ਪਹਿਲੇ ਟੀ-20 ਮੈਚ 'ਚ 5 ਵਿਕਟਾਂ ਨਾਲ ਹਰਾਇਆ ਸੀ। ਭਾਰਤ ਨੇ ਹੁਣ ਟੀ-20 ਸੀਰੀਜ਼ 'ਚ 2-0 ਨਾਲ ਬੜ੍ਹਤ ਬਣਾ ਕੇ ਸੀਰੀਜ਼ 'ਤੇ ਕਬਜ਼ਾ ਕਰ ਲਿਆ ਹੈ।

Tags :


Des punjab
Shane e punjab
Des punjab