DES PANJAB Des punjab E-paper
Editor-in-chief :Braham P.S Luddu, ph. 403-293-9393
ਕੈਨੇਡਾ: ਵਿਨੀਪੈਗ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
Date : 2018-11-27 PM 01:32:16 | views (19)

 ਵਿਨੀਪੈਗ, ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ  ਮਨਾਇਆ ਗਿਆ। ਇਥੇ ਵੱਖ ਵੱਖ ਗੁਰਦੁਵਾਰਿਆਂ ਵਿਚ ਸਮਾਗਮ ਕਰਵਾਏ ਗਏ ਅਤੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਇਸ ਮੌਕੇ ਰਾਗੀ ਜੱਥਿਆਂ ਨੇ ਕੀਰਤਨ ਤੇ ਢਾਡੀ ਜੱਥਿਆਂ ਨੇ ਵਾਰਾਂ ਗਾ ਕੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਗੁਰਦੁਆਰਾ ਸਿੱਖ ਸੁਸਾਇਟੀ ਆਡ ਮੈਨੀਟੋਬਾ ਵੱਲੋਂ ਕਰਵਾਏ ਗਏ ਸਮਾਗਮ ਵਿਚ ਭਾਈ ਬਲਜਿੰਦਰ ਸਿੰਘ ਜਵੱਦੀ ਕਲਾਂ ਵਾਲਿਆਂ ਦੇ ਜੱਥੇ ਨੇ ਕੀਰਤਨ ਕੀਤਾ। ਇਸ ਮੌਕੇ ਵੱਖ ਵੱਖ ਸਖਸ਼ੀਅਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਵਿਚਾਰਧਾਰਾ ਤੋਂ ਜਾਣੂੰ ਕਰਵਾਇਆ। ਕਿਰਤ ਕਰਨ ਤੇ ਵੰਡ ਛਕਣ ਦੇ ਸਿਧਾਂਤ ਤੇ ਵਿਸ਼ੇ਼ਸ਼ ਚਰਚਾ, ਕੀਤੀ ਗਈ ਅਤੇ ਮਨੁੱਖਤਾ ਦੇ ਭਲੇ ਲਈ ਕਾਰਜ ਕਰਨ ਤੇ ਜੋਰ ਦਿੱਤਾ ਗਿਆ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੀ ਗੁਰਪੁਰਬ ਮੌਕੇ ਸੁਨੇਹਾ ਸਾਂਝਾ ਕੀਤਾ ਗਿਆ।

 


Tags :


Des punjab
Shane e punjab
Des punjab