DES PANJAB Des punjab E-paper
Editor-in-chief :Braham P.S Luddu, ph. 403-293-9393
ਅਕਾਲੀ ਆਗੂ ਤੇ ਚੰਦੂਮਾਜਰੇ ਦਾ ਭਾਣਜਾ ਬਲਾਤਕਾਰ ਤੇ ਠੱਗੀ ਮਾਰਨ ਦੇ ਦੋਸ਼ 'ਚ ਗ੍ਰਿਫਤਾਰ
Date : 2019-01-10 PM 12:09:10 | views (19)

 ਪਟਿਆਲਾ ਪੁਲਿਸ ਵੱਲੋ਼ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਬਲਾਤਕਾਰ ਅਤੇ 35 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਵੱਲੋਂ ਹਰਵਿੰਦਰ ਤੇ ਪਿੰਡ ਬਘੋਰਾ ਦੇ ਸਾਬਕਾ ਸਰਪੰਚ ਜਸਵੀਰ ਸਿੰਘ ਤੇ ਕੁਲਵੰਤ ਕੌਰ 'ਤੇ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਸੀ। ਘਨੌਰ ਥਾਣਾ ਮੁੱਖੀ ਅਮਨਪਾਲ ਵਿਰਕ ਦੀ ਅਗਵਾਈ 'ਚ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਛਾਪੇਮਾਰੀ ਕਰਕੇ ਅਕਾਲੀ ਦਲ ਦੇ ਆਗੂ ਨੂੰ ਗ੍ਰਿਫਤਾਰ ਕੀਤਾ ਗਿਆ।ਪਟਿਆਲਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਵਿੰਦਰ ਦੇ ਲੋਕ ਸਭਾ ਮੈਂਬਰ ਚੰਦੂਮਾਜਰਾ ਤੇ ਸਨੌਰ ਹਲਕੇ ਤੋਂ ਵਿਧਾਇਕ ਹਰਵਿੰਦਰਪਾਲ ਸਿੰਘ ਚੰਦੂਮਾਜਰਾ ਨਾਲ ਨੇੜਲੇ ਸਬੰਧ ਹਨ।ਐਸਐਚਓ ਘਨੌਰ ਨੇ ਦੱਸਿਆ ਕਿ ਇਕ 40 ਸਾਲਾ ਵਿਧਵਾ ਵੱਲੋਂ ਕੀਤੀ ਗਈ ਸਿ਼ਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿ਼ਕਾਇਤ 'ਚ ਦੋਸ਼ ਲਗਾਇਆ ਗਿਆ ਹੈ ਕਿ ਉਸ ਨੂੰ ਸ਼ਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਗਿਆ। ਸਿ਼ਕਾਇਤ 'ਚ ਇਹ ਵੀ ਦੋਸ਼ ਲਗਾਇਆ ਗਿਆ ਕਿ ਜ਼ਮੀਨ ਦੇ ਇਕ ਮਾਮਲੇ 'ਚ ਉਸ ਨਾਲ 35 ਲੱਖ ਰੁਪਏ ਦੀ ਠੱਗੀ ਮਾਰੀ ਗਈ।  ਅਕਾਲੀ ਆਗੂ ਹਰਵਿੰਦਰ ਹਰਪਾਲਪੁਰ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਦੇ ਚਲਦੇ ਮਾਮਲਾ ਦਰਜ ਕੀਤਾ ਗਿਆ ਹੈ, ਕਿਉਂਕਿ ਪੰਚਾਇਤੀ ਚੋਣਾਂ ਦੌਰਾਨ ਉਨ੍ਹਾਂ ਕਾਂਗਰਸੀ ਐਮਐਲਏ ਤੇ ਆਗੂਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਸੀ।


Tags :


Des punjab
Shane e punjab
Des punjab