DES PANJAB Des punjab E-paper
Editor-in-chief :Braham P.S Luddu, ph. 403-293-9393
ਮਨਜੀਤ ਸਿੰਘ ਜੀ.ਕੇ. ਵਿਰੁੱਧ ਕੇਸ ਦਰਜ
Date : 2019-01-10 PM 12:11:32 | views (12)

 ਦਿੱਲੀ ਪੁਲਿਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਿਰੁੱਧ ਧਨ ਦੇ ਕਥਿਤ ਗ਼ਬਨ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕੇਸ ਨੌਰਥ ਐਵੇਨਿਊ ਪੁਲਿਸ ਥਾਣੇ 'ਚ ਦਰਜ ਕੀਤਾ ਗਿਆ ਹੈ। ਇਹ ਕੇਸ ਸ੍ਰੀ ਗੁਰਮੀਤ ਸਿੰਘ ਸ਼ੰਟੀ ਦੀ ਸਿ਼ਕਾਇਤ ਦੇ ਆਧਾਰ 'ਤੇ ਦਰਜ ਹੋਇਆ ਹੈ; ਜਿਨ੍ਹਾਂ ਦਾ ਦੋਸ਼ ਹੈ ਕਿ - ‘ਸ੍ਰੀ ਜੀ.ਕੇ. ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੰਡਾਂ ਵਿੱਚ ਗੜਬੜੀ ਕੀਤੀ ਹੈ।' ਚੇਤੇ ਰਹੇ ਕਿ ਕੱਲ੍ਹ ਨਵੀਂ ਦਿੱਲੀ ਸਥਿਤ ਪਟਿਆਲਾ ਹਾਉਸ ਕੋਰਟ ਨੇ ਸ੍ਰੀ ਮਨਜੀਤ ਸਿੰਘ ਜੀ.ਕੇ. ਵਿਰੁੱਧ ਕੇਸ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਸਨ। ਦੋਸ਼ ਹੈ ਕਿ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੰਡਾਂ ਦਾ ਗਬਨ ਕੀਤਾ ਹੈ। ਉਨ੍ਹਾਂ ਨੇ ਪਹਿਲੇ ਅਦਾਲਤੀ ਹੁਕਮਾਂ ਵਿਰੁੱਧ ਇੱਕ ਪਟੀਸ਼ਨ ਦਾਇਰ ਕੀਤੀ ਸੀ ਪਰ ਕੱਲ੍ਹ ਉਹ ਖ਼ਾਰਜ ਕਰ ਦਿੱਤੀ ਗਈ। ਸ੍ਰੀ ਜੀ.ਕੇ. ਦੇ ਨਾਲ ਸੂਬੇਦਾਰ ਹਰਜੀਤ ਸਿੰਘ ਤੇ ਅਮਰਜੀਤ ਸਿੰਘ ਪੱਪੂ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਹੈ।   


Tags :


Des punjab
Shane e punjab
Des punjab