DES PANJAB Des punjab E-paper
Editor-in-chief :Braham P.S Luddu, ph. 403-293-9393
ਜੰਮੂ ਕਸ਼ਮੀਰ ਦੇ 35 ਸਿੱਖ ਸਰਪੰਚਾਂ ਤੇ ਪੰਚਾਂ ਨੇ ਦਿੱਤੇ ਅਸਤੀਫ਼ੇ
Date : 2019-01-10 PM 12:14:48 | views (13)

 ਜੰਮੂ ਕਸ਼ਮੀਰ ਦੇ ਜਿ਼ਲ੍ਹਾ ਪੁਲਵਾਮਾ ਦੇ ਸਾਰੇ ਸਿੱਖ ਸਰਪੰਚਾਂ ਤੇ ਪੰਚਾਂ ਨੇ ਰੋਸ ਵਜੋਂ ਅਸਤੀਫ਼ੇ ਦੇ ਦਿੱਤੇ ਹਨ। ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਜਿ਼ਲ੍ਹੇ ਪੁਲਵਾਮਾ 'ਚ ਅਣਪਛਾਤੇ ਬੰਦੂਕਧਾਰੀ ਵੱਲੋਂ ਸਿੱਖ ਨੌਜਵਾਨ ਦੇ ਕਤਲ ਮਗਰੋਂ ਸਿੱਖ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹ ਹੈ।ਮਿਲੀ ਜਾਣਕਾਰੀ ਅਨੁਸਾਰ ਪੁਲਵਾਮਾ ਜਿ਼ਲ੍ਹੇ ਦੇ 35 ਸਰਪੰਚਾਂ ਤੇ ਪੰਚਾਂ ਨੇ ਆਪਣੇ ਅਸਤੀਫੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੇ ਦਿੱਤੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਜੇ ਤੱਕ ਉਨ੍ਹਾਂ ਦੇ ਅਸਤੀਫੇ ਸਵੀਕਾਰ ਨਹੀਂ ਕੀਤੇ ਗਏ। ਸਿੱਖ ਨੌਜਵਾਨ ਸਿਮਰਨਜੀਤ ਸਿੰਘ (29) ਦੇ ਜੱਦੀ ਪਿੰਡ ਖਾਸੀਪੁਰਾ 'ਚ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂ ਇਕੱਠੇ ਹੋਏ, ਜਿੱਥੇ ਅਸਤੀਫੇ ਦੇਣ ਦਾ ਐਲਾਨ ਕੀਤਾ ਗਿਆ।ਆਲ ਪਾਰਟੀ ਸਿੱਖ ਕੁਆਰਡੀਨੇਸ਼ਨ ਕਮੇਟੀ (ਏਪੀਐਸਸੀਸੀ) ਚੇਅਰਮੈਨ ਜਗਮੋਹਨ ਰੈਣਾ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਸਿਮਰਨਜੀਤ ਸਿੰਘ ਨੂੰ ਇਨਸਾਫ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਅਸੁਰੱਖਿਅਤ ਹੈ ਉਨ੍ਹਾਂ ਨੂੰ ਸ਼ਰ੍ਹੇਆਮ ਕਤਲ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਅਸਤੀਫੇ ਦਿੱਤੇ ਗਏ ਹਨ। ਪਿੰਡ ਖਾਸੀਪੁਰਾ ਦੇ ਸਰਪੰਚ ਤੇ ਮ੍ਰਿਤਕ ਦੇ ਭਰਾ ਰਜਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਸਾਡੇ ਘਰ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਅਤੇ ਬਾਅਦ 'ਚ ਮੇਰੇ ਭਰਾ ਦਾ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਰ ਕਾਰਨ ਹੀ ਅਸੀਂ ਅਸਤੀਫੇ ਦੇਣ ਦਾ ਫੈਸਲਾ ਕੀਤਾ ਹੈ। ਖਾਸੀਪੁਰਾ ਦੇ ਸਥਾਨਕ ਆਗੂਆਂ ਨੇ ਕਿਹਾ ਕਿ ਕੁਝ ਲੋਕ ਫਿਰਕੂ ਏਕਤਾ ਨੂੰ ਭੰਗ ਕਰਨ ਦੀ ਕੋਸਿ਼ਸ ਕਰ ਰਹੇ ਹਨ, ਉਨ੍ਹਾਂ ਨੂੰ ਭਾਂਜ ਦੇਣ ਦੀ ਲੋੜ ਹੈ।


Tags :


Des punjab
Shane e punjab
Des punjab