DES PANJAB Des punjab E-paper
Editor-in-chief :Braham P.S Luddu, ph. 403-293-9393
ਕੈਨੇਡਾ: ਯੂਰਪੀ ਪ੍ਰੀਸ਼ਦ ਦੇ ਪ੍ਰਧਾਨ ਡੋਨਾਲਡ ਟਸਕ ਨੇ ਚੀਨ ਵਲੋਂ ਹਿਰਾਸਤ 'ਚ ਲਏ ਗਏ ਕੈਨੇਡਾ ਦੇ ਨਾਗਰਿਕਾਂ ਦੀ ਰਿਹਾਈ ਦੀ ਕੀਤੀ ਮੰਗ
Date : 2019-01-10 PM 12:43:20 | views (13)

ਟੋਰਾਂਟੋ, ਯੂਰਪੀ ਪ੍ਰੀਸ਼ਦ ਦੇ ਪ੍ਰਧਾਨ ਡੋਨਾਲਡ ਟਸਕ ਨੇ ਚੀਨ ਵਲੋਂ ਹਿਰਾਸਤ 'ਚ ਲਏ ਗਏ ਕੈਨੇਡਾ ਦੇ ਨਾਗਰਿਕਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਟਸਕ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ 'ਤੇ ਗੱਲਬਾਤ ਕਰਨ ਮਗਰੋਂ ਇਹ ਮੰਗ ਕੀਤੀ।  ਯੂਰਪੀ ਪ੍ਰੀਸ਼ਦ ਦੇ ਪ੍ਰਧਾਨ ਨੇ ਟਵਿੱਟਰ 'ਤੇ ਕਿਹਾ,''ਟਰੂਡੋ ਨਾਲ ਫੋਨ 'ਤੇ ਸਾਰਥਕ ਗੱਲਬਾਤ ਹੋਈ। ਯੂਰਪੀ ਪ੍ਰੀਸ਼ਦ ਚੀਨ 'ਚ ਹਿਰਾਸਤ 'ਚ ਲਏ ਗਏ ਕੈਨੇਡਾ ਦੇ ਨਾਗਰਿਕਾਂ ਦੀ ਰਿਹਾਈ ਦੀ ਮੰਗ ਕਰਦੀ ਹੈ।'' ਜ਼ਿਕਰਯੋਗ ਹੈ ਕਿ ਚੀਨ ਨੇ 10 ਦਸੰਬਰ ਨੂੰ ਕੈਨੇਡਾ ਦੇ ਨਾਗਰਿਕ ਅਤੇ ਸਾਬਕਾ ਡਿਪਲੋਮੈਟ ਮਾਈਕਲ ਕੋਵਰਿਗ ਅਤੇ ਮਾਈਕਲ ਸਪਾਰੋਵ ਨੂੰ ਰਾਸ਼ਟਰੀ ਸੁਰੱਖਿਆ ਲਈ ਖਤਰਾ ਮੰਨਦੇ ਹੋਏ ਗ੍ਰਿਫਤਾਰ ਕਰ ਲਿਆ ਸੀ।

 

Tags :


Des punjab
Shane e punjab
Des punjab