Punjab

ਮੋਗਾ ‘ਚ ਚੋਣਾਂ ਨੂੰ ਲੈ ਕੇ ਹੋਈ ਹਿੰਸਾ ਲਈ ਕੈਪਟਨ ਤੁਰੰਤ ਅਸਤੀਫਾ ਦੇਣ : ਹਰਪਾਲ ਚੀਮਾ

ਚੰਡੀਗੜ੍ਹ, – ਆਮ ਆਦਮੀ ਪਾਰਟੀ ਨੇ ਬੀਤੇ ਦਿਨੀਂ ਮੋਗਾ ਵਿੱਚ ਚੋਣਾਂ ਨੂੰ ਲੈ ਕੇ ਵਾਪਰੀ ਹਿੰਸਾ ਉੱਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾ ਦੀ ਕੋਈ ਚੀਜ ਨਹੀਂ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜੰਗਲ ਰਾਜ ਚੱਲ ਰਿਹਾ ਹੈ।
ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਫੇਲ੍ਹ ਹੋਏ ਹਨ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਈ ਵਾਰ ਕਹਿ ਚੁੱਕੀ ਹੈ ਕਿ ਪੰਜਾਬ ਵਿਚ ਚੋਣਾਂ ਲੁੱਟਣ ਦੇ ਲਈ ਕਾਂਗਰਸ ਪਾਰਟੀ ਆਪਣੇ ਗੁੰਡਿਆਂ ਦੇ ਰਾਹੀਂ ਹਿੰਸਾ ਕਰਵਾ ਸਕਦੀ ਹੈ। ਬੀਤੇ ਦਿਨੀਂ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਚੋਣ ਪ੍ਰਚਾਰ ਕਰਦਿਆਂ ਨੂੰ ਰੋਕਦੇ ਹੋਏ ਕਾਂਗਰਸੀ ਗੁੰਡਿਆਂ ਨੇ ਦੋ ਵਿਅਕਤੀਆਂ ਉਤੇ ਗੱਡੀ ਚੜਾਕੇ ਕਤਲ ਕਰ ਦੇਣਾ ਬਹੁਤ ਹੀ ਦੁਖਦਾਇਕ ਹੈ। ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਗੁੰਡਿਆਂ ਨੂੰ ਨੱਥ ਪਾਉਣ ਦੀ ਬਜਾਏ, ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਸੁੱਤੇ ਹੋਏ ਹਨ।

Show More

Related Articles

Leave a Reply

Your email address will not be published. Required fields are marked *

Close