National

ਕੇਜਰੀਵਾਲ ਨੂੰ ਜੇਲ੍ਹ ਵਿਚ ਨਹੀਂ ਮਿਲ ਸਕੇਗੀ ਪਤਨੀ

ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੋਮਵਾਰ ਨੂੰ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ‘ਆਪ’ ਆਗੂਆਂ ਆਤਿਸ਼ੀ ਅਤੇ ਭਗਵੰਤ ਮਾਨ ਨੂੰ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਲ੍ਹ ‘ਚ ਇੱਕ ਵਿਅਕਤੀ ਨੂੰ ਮਿਲਣ ਲਈ ਹਫ਼ਤੇ ਵਿੱਚ ਸਿਰਫ਼ ਦੋ ਸਲਾਟ ਹੀ ਬੁੱਕ ਕੀਤੇ ਜਾ ਸਕਦੇ ਹਨ। ਆਤਿਸ਼ੀ ਅਤੇ ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਮਿਲਣ ਲਈ ਪਹਿਲਾਂ ਹੀ ਸਲਾਟ ਬੁੱਕ ਕਰ ਲਏ ਸਨ। ਇਸ ਕਾਰਨ ਉਨ੍ਹਾਂ ਨੂੰ ਇਜਾਜ਼ਤ ਮਿਲ ਗਈ। ਪਰ ਸੁਨੀਤਾ ਕੇਜਰੀਵਾਲ ਨੇ ਬਾਅਦ ਵਿੱਚ ਇਜਾਜ਼ਤ ਮੰਗੀ, ਜਿਸ ਨੂੰ ਰੱਦ ਕਰ ਦਿੱਤਾ ਗਿਆ।

ਦੱਸ ਦਈਏ ਕਿ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤਿਹਾੜ ਭੇਜ ਦਿੱਤਾ ਗਿਆ। ਫਿਲਹਾਲ ਉਨ੍ਹਾਂ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਦੀ ਹਿਰਾਸਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ।

Show More

Related Articles

Leave a Reply

Your email address will not be published. Required fields are marked *

Close