Punjab

ਚੋਣਾਂ ਵਿਚ ਅੰਮ੍ਰਿਤਪਾਲ ਦਾ ਸਮਰਥਨ ਕਰਨਗੇ ਸਿਮਰਨਜੀਤ ਮਾਨ

ਖਡੂਰ ਸਾਹਿਬ : ਪਿਛਲੇ ਸਾਲ ਅੰਮ੍ਰਿਤਪਾਲ ਨੂੰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਹੁਣ ਉਹ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਇਸ ਸੀਟ ਤੋਂ ਆਪਣੇ ਉਮੀਦਵਾਰ ਦੇ ਕਾਗਜ਼ ਵਾਪਸ ਲੈ ਲਵੇਗੀ। ਅਕਾਲੀ ਦਲ (ਅ) ਨੇ ਇਸ ਤੋਂ ਪਹਿਲਾਂ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਹਰਪਾਲ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ§
ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਆਸਾਮ ਦੇ ਡਿਬਰੂਗੜ੍ਹ ’ਚ ਸਲਾਖਾਂ ਪਿੱਛੇ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਉਨ੍ਹਾਂ ਦੇ ਵਕੀਲ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੇ ਵੀ ਸ਼ੁੱਕਰਵਾਰ ਨੂੰ ਆਪਣੇ ਪੁੱਤਰ ਦੇ ਚੋਣ ਲੜਨ ਦੇ ਫੈਸਲੇ ਨੂੰ ਦੁਹਰਾਇਆ ਸੀ।
ਇਸ ਦੌਰਾਨ ਅਕਾਲੀ ਦਲ (ਅ) ਦੇ ਪ੍ਰਧਾਨ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਜਲੰਧਰ (ਰਾਖਵੇਂ) ਲੋਕ ਸਭਾ ਹਲਕੇ ਤੋਂ ਜਗਵੀਰ ਸਿੰਘ ਅਤੇ ਗੁਰਦਾਸਪੁਰ ਤੋਂ ਗੁਰਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਦੱਸਦੇ ਚਲੀਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।

Show More

Related Articles

Leave a Reply

Your email address will not be published. Required fields are marked *

Close