Punjab

ਬਜਟ ਸੈਸ਼ਨ ਦੇ ਤੀਜੇ ਦਿਨ ਅਕਾਲੀ ਦਲ ਤੇ ‘ਆਪ’ ਨੇ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ। ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੇ ਮੁੱਦੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਪੁਤਲਾ ਫੂਕਿਆ। ਆਪ ਵਿਧਾਇਕਾਂ ਨੇ ਬਿਜਲੀ ਦੀ ਮਹਿੰਗੀ ਦਰਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ।
ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹੱਥਾਂ ਵਿਚ ਕੈਪਟਨ ਸਰਕਾਰ ਦੇ ਖ਼ਿਲਾਫ਼ ਨਾਅਰੇ ਲਿਖੇ ਪੋਸਟਰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਆਪ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਦਰਾਂ ਗੁਆਂਢੀ ਸੂਬਿਆਂ ਦੀ ਤੁਲਨਾ ਵਿਚ ਕਾਫੀ ਮਹਿੰਗੀਆਂ ਹਨ। ਇਹ ਆਮ ਲੋਕਾਂ ਦੇ ਨਾਲ ਵੱਡਾ ਅਨਿਆ ਹੈ ਅਤੇ ਜਨਤਾ ਇਸ ਤੋਂ ਪ੍ਰੇਸ਼ਾਨ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿਚ ਬਿਜਲੀ ਦੀ ਦਰਾਂ ਨੂੰ ਤੁਰੰਤ ਘੱਟ ਕਰੇ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਵਿਧਾਨ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਜਾਣ ਤੋਂ ਪਹਿਲਾਂ ਵਿਧਾਨ ਸਭਾ ਦੇ ਗੇਟ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਸ਼੍ਰੋਮਣੀ ਅਕਾਲੀ ਦਲ ਵਿਧਾਇਕਾਂ ਨੇ ਸੂਬੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸੂਬੇ ਦੇ ਕਰਮਚਾਰੀਆਂ ਦੇ ਲਈ ਛੇਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ਾਂ ਨੂੰ ਲਾਗੁ ਕਰਨ ਦੀ ਮੰਗ ਕੀਤੀ।

Show More

Related Articles

Leave a Reply

Your email address will not be published. Required fields are marked *

Close