Canada

ਰਾਸ਼ਟਰਪਤੀ ਡੌਨਲਡ ਟਰੰਪ ਵੱਲੀਂਂ ਚਾਰ ਡੈਮੋਕ੍ਰੈਟਿਕ ਕਾਂਗਰਸਵੁਮਨ ਲਈ ਕੀਤੀਆਂ ਗਈਆਂ ਟਿੱਪਣੀਆਂ ਦੀ ਸਮਾਜ ਵਿੱਚ ਕੋਈ ਥਾਂ ਨਹੀਂ : ਸ਼ੀਅਰ

ਫੈਡਰਲ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਦਾ ਕਹਿਣਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੀਂਂ ਚਾਰ ਡੈਮੋਕ੍ਰੈਟਿਕ ਕਾਂਗਰਸਵੁਮਨ ਲਈ ਕੀਤੀਆਂ ਗਈਆਂ ਟਿੱਪਣੀਆਂ ਦੀ ਸਮਾਜ ਵਿੱਚ ਕੋਈ ਥਾਂ ਨਹੀਂ ਹੈ। ਸ਼ੀਅਰ ਨੇ ਆਖਿਆ ਕਿ ਲੋਕਾਂ ਨੂੰ ਆਪਣੀਆਂ ਸਰਕਾਰਾਂ ਦੀ ਆਲੋਚਨਾ ਕਰਨ ਦਾ ਪੂਰਾ ਹੱਕ ਹੋਣਾ ਚਾਹੀਦਾ ਹੈ ਤੇ ਇਸ ਲਈ ਉਨ੍ਹਾਂ ਦੇ ਪਿਛੋਕੜ ਉੱਤੇ ਕਿੰਤੂ ਨਹੀਂ ਕੀਤਾ ਜਾਣਾ ਚਾਹੀਦਾ ਤੇ ਨਾ ਹੀ ਉਨ੍ਹਾਂ ਨੂੰ ਦੇਸ਼ ਛੱਡਣ ਲਈ ਆਖਿਆ ਜਾਣਾ ਚਾਹੀਦਾ ਹੈ। ਸਸਕਾਟੂਨ ਵਿੱਚ ਚੇਂਬਰ ਆਫ ਕਾਮਰਸ ਨਾਲ ਗੱਲਬਾਤ ਦੌਰਾਨ ਪੱਤਰਕਾਰਾਂ ਵੱਲੋਂ ਇਹ ਪੁੱਛੇ ਜਾਣ ਉਪਰੰਤ ਉਨ੍ਹਾਂ ਆਖਿਆ ਕਿ ਸਾਡੇ ਸਮਾਜ ਵਿੱਚ ਇਸ ਤਰ੍ਹਾਂ ਦੀ ਅਸਹਿਨਸ਼ੀਲਤਾ ਲਈ ਕੋਈ ਥਾਂ ਨਹੀਂ ਤੇ ਨਾ ਹੀ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਟਿੱਪਣੀਆਂ ਲਈ ਹੀ ਕੋਈ ਥਾਂ ਹੈ। ਟਰੰਪ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਟਿੱਪਣੀਆਂ ਕਾਰਨ ਉਨ੍ਹਾਂ ਨੂੰ ਨਸਲਵਾਦੀ ਦੱਸਿਆ ਜਾ ਰਿਹਾ ਹੈ ਤੇ ਟਵਿੱਟਰ ਉੱਤੇ ਵੀ ਇਸ ਬਾਰੇ ਕਾਫੀ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ। ਸ਼ੀਅਰ ਅਜਿਹੇ ਟਵੀਟਸ ਨੂੰ ਨਸਲਵਾਦੀ ਤਾਂ ਨਹੀਂ ਆਖ ਸਕੇ ਪਰ ਉਨ੍ਹਾਂ ਆਖਿਆ ਕਿ ਇਹ ਕਾਫੀ ਅਪਮਾਨਜਨਕ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਇਹ ਆਖ ਚੁੱਕੇ ਹਨ ਕਿ ਟਰੰਪ ਦੀਆਂ ਟਿੱਪਣੀਆਂ ਸਰਹੱਦ ਪਾਰ ਕਰਕੇ ਕੈਨੇਡਾ ਦਾਖਲ ਨਹੀਂ ਹੋ ਸਕਦੀਆਂ ਕਿਉਂਕਿ ਵੰਨ-ਸੁਵੰਨਤਾ ਕੈਨੇਡਾ ਦੇ ਮਜ਼ਬੂਤ ਥੰਮ੍ਹਾਂ ਵਿੱਚੋਂ ਇੱਕ ਹੈ।

Show More

Related Articles

Leave a Reply

Your email address will not be published. Required fields are marked *

Close