Punjab

ਖੇਤੀ ਕਾਨੂੰਨਾਂ ਬਾਰੇ ਜਿ਼ਦ ਛੱਡੋ, ਇਹ ਹਿਟਲਰ ਦਾ ਜਰਮਨੀ ਜਾਂ ਮਾਓ ਦਾ ਚੀਨ ਨਹੀਂ: ਅਮਰਿੰਦਰ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਅਤੇ ਚੀਨ ਵਿਚਾਲੇ ਵਧਦੀ ਆਰਥਿਕ ਅਤੇ ਸੈਨਿਕ ਸਾਂਝ ਨੂੰ ਭਾਰਤ ਦੀ ਕੂਟਨੀਤਿਕ ਨਾਕਾਮੀ ਕਰਾਰ ਦਿੱਤਾ ਹੈ। ਇਸ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਸੰਕਟ ਹੱਲ ਕਰਨਵਿੱਚ ਦੇਰੀ ਕਰ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਾਕਿਸਤਾਨ ਨੂੰ ਪੰਜਾਬ ਵਿਚ ਵਧਦੀ ਬੇਚੈਨੀ ਦਾ ਫਾਇਦਾ ਉਠਾਉਣ ਦਾ ਮੌਕਾ ਦੇ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇ ਕਿਸੇ ਹੋਰ ਗੱਲ ਕਰ ਕੇ ਨਹੀਂ ਤਾਂ ਘੱਟੋ-ਘੱਟ ਦੇਸ਼ ਦੀ ਸੁਰੱਖਿਆ ਕਾਰਨ ਖੇਤੀ ਕਾਨੂੰਨ ਰੱਦ ਕਰ ਦਿਤੇ ਜਾਣ। ਉਨ੍ਹਾਂ ਕਿਹਾ, ‘ਤੁਸੀਂ ਕਿਉਂ ਨਹੀਂ ਸੋਚਦੇ ਕਿ ਇਸ ਮੌਕੇ ਪਾਕਿਸਤਾਨ ਕੀ ਕਰੇਗਾ?’ ਇਤਿਹਾਸ ਤੋਂ ਸਬਕ ਸਿੱਖਣ ਜ਼ੋਰ ਦੇ ਕੇਉਨ੍ਹਾ ਕਿਹਾ ਕਿ ਪਾਕਿਸਤਾਨ ਸਾਡੇ ਨੌਜਵਾਨਾਂ ਵਿਚਲੀ ਨਰਾਜ਼ਗੀ ਦਾ ਲਾਭ ਉਠਾਵੇਗਾ, ਜਿਵੇਂ ਪਹਿਲਾਂ ਕਰਦਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਦਾ ਅੰਦੋਲਨ ਭਖਣ ਪਿੱਛੋਂ ਡਰੋਨਾਂ ਰਾਹੀਂ ਪੰਜਾਬ ਵਿਚ ਹਥਿਆਰਾਂ ਦੀ ਤਸਕਰੀ ਵਧਣ ਬਾਰੇ ਦੱਸ ਕੇ ਸਵਾਲ ਪੁੱਛਿਆ ਕਿ ‘ਕੀ ਦਿੱਲੀ ਸੁੱਤੀ ਹੈ?’
ਇਸ ਮੌਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੂੰ ਇਕ ਵਾਰ ਫਿਰ ਜ਼ਿੱਦ ਅਤੇ ਹਉਮੈ ਛੱਡਣ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ, ‘ਇਹ ਹਿਟਲਰ ਦਾ ਜਰਮਨੀ ਨਹੀਂ ਅਤੇ ਨਾ ਮਾਓ ਜ਼ੇ ਤੁੰਗ ਦਾ ਚੀਨ ਹੈ। ਲੋਕਾਂ ਦੀ ਆਵਾਜ਼ ਸੁਣਨੀ ਪਵੇਗੀ’। ਉਨ੍ਹਾਂ ਕਿਹਾ ਕਿ ਸੱਤਾਧਾਰੀ ਲੋਕਾਂ ਨੂੰ ਇਹ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਸਿਆਸੀ ਮਸਲਾ ਨਹੀਂ, ਕਿਸਾਨਾਂ ਦੀ ਹੋਂਦ ਨਾਲ ਜੁੜਿਆ ਹੋਇਆ ਹੈ ਤੇ ਇਹ ਅੰਦੋਲਨ ਸਿਰਫ ਪੰਜਾਬ ਤੱਕ ਸੀਮਤ ਵੀ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਦੇ ਨਾਲ ਕਦੇ ਵੀ ਖੇਤੀ ਕਾਨੂੰਨਾਂ ਬਾਰੇ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਤੇ ਇਹਕਾਨੂੰਨ ਪੰਜਾਬ ਅਤੇ ਕਿਸਾਨਾਂ ਉੱਤੇ ਬਿਨਾਂ ਵਿਚਾਰ-ਵਟਾਂਦਰੇ ਤੋਂ ਥੋਪੇ ਗਏ ਹਨ, ਕਿਉਂਕਿ ਕੇਂਦਰ ਸਰਕਾਰ ਜਾਣਦੀ ਸੀ ਕਿ ਅਸੀਂ ਇਨ੍ਹਾਂ ਦਾ ਵਿਰੋਧ ਕਰਾਂਗੇ।

Show More

Related Articles

Leave a Reply

Your email address will not be published. Required fields are marked *

Close